Sports

ਦੱਖਣੀ ਅਫਰੀਕਾ ਖ਼ਿਲਾਫ਼ ਨਿਊਜ਼ੀਲੈਂਡ ਨੇ ਟਾਸ ਜਿੱਤ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ ਕੀਤਾ

ਲਾਹੌਰ-ਨਿਊਜ਼ੀਲੈਂਡ ਦੇ ਕਪਤਾਨ ਮਿਸ਼ੇਲ ਸੈਂਟਨਰ ਨੇ ਬੁੱਧਵਾਰ ਨੂੰ ਇੱਥੇ ਚੈਂਪੀਅਨਸ ਟਰਾਫੀ ਦੇ ਦੂਜੇ ਸੈਮੀਫਾਈਨਲ ’ਚ ਦੱਖਣੀ ਅਫਰੀਕਾ ਖ਼ਿਲਾਫ਼ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਜ਼ਿਕਰਯੋਗ ਹੈ ਕਿ ਇਸ ਮੁਕਾਬਲੇ ਦੇ ਜੇਤੂ ਦਾ ਸਾਹਮਣਾ ਭਾਰਤ ਨਾਲ ਹੋਵੇਗਾ, ਜਿਸ ਨੇ ਮੰਗਲਵਾਰ ਨੂੰ ਪਹਿਲੇ ਸੈਮੀਫਾਈਨਲ ਵਿਚ ਆਸਟ੍ਰੇਲੀਆ ਨੂੰ ਦੁਬਈ ਵਿਚ ਵਿਚ ਹਰਾਇਆ ਸੀ। ਨਿਊਜ਼ੀਲੈਂਡ ਨੇ ਇਸ ਨਾਕਆਊਟ ਮੁਕਾਬਲੇ ਲਈ ਆਪਣੀ ਪਲੇਇੰਗ ਇਲੈਵਨ ਨੂੰ ਬਰਕਰਾਰ ਰੱਖਿਆ, ਜਦੋਂ ਕਿ ਦੱਖਣੀ ਅਫਰੀਕਾ ਨੇ ਇੱਕ ਬਦਲਾਅ ਕੀਤਾ। ਜਿਸ ਵਿਚ ਕਪਤਾਨ ਟੇਂਬਾ ਬਾਵੁਮਾ ਨੇ ਵਾਪਸੀ ਕੀਤੀ ਹੈ।

ਪਹਿਲਾਂ ਬੱਲੇਬਾਜ਼ੀ ਕਰਦਿਆਂ 19 ਓਵਰਾਂ ਦੀ ਖੇਡ ਤੱਕ ਨਿਊਜ਼ੀਲੈਂਡ ਨੇ 111 ਦੌੜਾ ਬਣਾਉਂਦਿਆਂ 1 ਵਿਕਟ ਗਵਾਈ ਹੈ।