ਰਾਸ਼ਟਰਪਤੀ ਦਰੋਪਦੀ ਮੁਰਮੂ ਬਠਿੰਡਾ ਦੀ ਪੰਜਾਬ ਕੇਂਦਰੀ ਯੂਨੀਵਰਸਿਟੀ ਦੀ ਕਾਨਵੋਕੇਸ਼ਨ ’ਚ ਕਰਨਗੇ ਸ਼ਿਰਕਤ
ਬਠਿੰਡਾ-ਰਾਸ਼ਟਰਪਤੀ ਦਰੋਪਦੀ ਮੁਰਮੂ ਬਠਿੰਡਾ ਦੀ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਚ ਹੋਣ ਵਾਲੀ ਕਾਨਵੋਕੇਸ਼ਨ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
ਪੰਜਾਬ ਕੇਂਦਰੀ ਯੂਨੀਵਰਸਿਟੀ (ਸੀਯੂ ਪੰਜਾਬ) 11 ਮਾਰਚ ਨੂੰ ਆਪਣਾ 10ਵਾਂ ਡਿਗਰੀ ਵੰਡ ਸਮਾਰੋਹ (ਕਾਨਵੋਕੇਸ਼ਨ) ਕਰਵਾਉਣ ਜਾ ਰਹੀ ਹੈ।
ਇਸ ਤੋਂ ਇਲਾਵਾ ਦੇਸ਼ ਦੇ ਰਾਸ਼ਟਰਪਤੀ ਬਠਿੰਡਾ ਏਮਸ ਵਿੱਚ ਸਾਲਾਨਾ ਕਾਨਵੋਕੇਸ਼ਨ ਨੂੰ ਵੀ ਸੰਬੋਧਨ ਕਰਨਗੇ।