Punjab

‘ਯੁੱਧ ਨਸ਼ਿਆਂ ਵਿਰੁੱਧ’: ਮਾਨਸਾ ਪੁਲੀਸ ਨੇ ਵੱਡੇ ਪੱਧਰ ’ਤੇ ਸਰਚ ਅਭਿਆਨ ਚਲਾਇਆ

ਮਾਨਸਾ -ਮਾਨਸਾ ਦੇ ਸੀਨੀਅਰ ਕਪਤਾਨ ਪੁਲੀਸ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਸਮੱਗਲਰਾਂ ਖ਼ਿਲਾਫ਼ ਵੱਡਾ ਐਕਸ਼ਨ ਲੈਂਦੇ ਹੋਏ ਡਰੱਗ ਹੋਟਸਪੋਟ ਏਰੀਆ ਨੂੰ ਘੇਰਾਬੰਦੀ ਕਰਕੇ ਸਰਚ ਆਪ੍ਰੇਸ਼ਨ ਚਲਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਸਰਚ ਅਪਰੇਸ਼ਨ ਦੌਰਾਨ 10 ਪੁਲੀਸ ਪਾਰਟੀਆਂ, 1 ਐਸਪੀ, 4 ਡੀਐੱਸਪੀ, 12 ਮੁੱਖ ਅਫਸਰ, ਇੰਚਾਰਜ ਸੀਆਈਏ ਸਟਾਫ ਮਾਨਸਾ ਦੇ ਕੁੱਲ 327 ਪੁਲੀਸ ਕਰਮਚਾਰੀਆ ਨੇ ਹਿੱਸਾ ਲਿਆ। ਇਸ ਮੁਹਿੰਮ ਦੌਰਾਨ ਜਿਲ੍ਹੇ ਦੇ 15 ਹੋਟਸਪੋਟ ਏਰੀਆ ਦੀ ਸਰਚ ਕਰਕੇ ਸ਼ੱਕੀ ਵਿਅਕਤੀਆ ਅਤੇ ਵਹੀਕਲਾਂ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਚੈਕਿੰਗ ਦੋਰਾਨ 8 ਵਿਅਕਤੀਆਂ ਨੂੰ ਕਾਬੂ ਕਰਦਿਆਂ 6 ਕੇਸ ਦਰਜ ਕੀਤੇ ਗਏ ਅਤੇ ਇਸ ਦੌਰਾਨ 21 ਗ੍ਰਾਮ ਹੈਰੋਇਨ, 310 ਨਸ਼ੀਲੀਆ ਗੋਲੀਆਂ, ਸਿਗਨੇਚਰ 100 ਕੈਪਸੂਲ ਬਰਾਮਦ ਕੀਤੇ ਗਏ। ਐੱਸਐੱਸਪੀ ਨੇ ਦੱਸਿਆ ਗਿਆ ਕਿ ਵਿਸੇਸ਼ ਮੁਹਿੰਮ ਤਹਿਤ ਲਗਾਤਾਰ ਕਾਰਵਾਈ ਜਾਰੀ ਹੈ।