ਯੁੱਧ ਨਸ਼ਿਆਂ ਵਿਰੁੱਧ: ਪੁਲੀਸ ਵੱਲੋਂ 225 ਬੱਸ ਅੱਡਿਆਂ ਦੀ ਤਲਾਸ਼ੀ
ਚੰਡੀਗੜ੍ਹ-‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਲਗਾਤਾਰ 38ਵੇਂ ਦਿਨ ਪੰਜਾਬ ਪੁਲੀਸ ਦੀ ਕਾਰਵਾਈ ਜਾਰੀ ਰਹੀ। ਪੁਲੀਸ ਨੇ ਅੱਜ ਸੂਬੇ ਭਰ ਦੇ 225 ਬੱਸ ਅੱਡਿਆਂ ’ਤੇ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਪੁਲੀਸ ਮੁਲਾਜ਼ਮਾਂ ਨੇ ਬੱਸ ਅੱਡਿਆਂ ’ਤੇ ਮੌਜੂਦ ਤਿੰਨ ਹਜ਼ਾਰ ਦੇ ਕਰੀਬ ਵਿਅਕਤੀਆਂ ਦੀ ਤਲਾਸ਼ੀ ਲਈ। ਇਸ ਗੱਲ ਦਾ ਪ੍ਰਗਟਾਵਾ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਦੇ 1200 ਤੋਂ ਵੱਧ ਪੁਲੀਸ ਮੁਲਾਜ਼ਮਾਂ ਦੀਆਂ 200 ਤੋਂ ਵੱਧ ਟੀਮਾਂ ਨੇ ਸੂਬੇ ਭਰ ਵਿੱਚ 481 ਥਾਵਾਂ ’ਤੇ ਛਾਪੇ ਮਾਰੇ। ਛਾਪੇਮਾਰੀ ਦੌਰਾਨ 38 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਤੋਂ ਪੁਲੀਸ ਨੇ 2.2 ਕਿਲੋ ਹੈਰੋਇਨ, 1.8 ਕਿਲੋ ਅਫੀਮ ਅਤੇ 17,600 ਰੁਪਏ ਡਰੱਗ ਮਨੀ ਬਰਾਮਦ ਕੀਤੀ। ਪੁਲੀਸ ਨੇ ਅੱਜ ਨਸ਼ਾ ਤਸਕਰਾਂ ਵਿਰੁੱਧ 31 ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।