Global

ਕੌਮੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵੱਲੋਂ ਮੁਰਸ਼ਿਦਾਬਾਦ ਦਾ ਦੌਰਾ

ਮੁਰਸ਼ਿਦਾਬਾਦ- ਕੌਮੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਿਜੈ ਰਾਹਤਕਰ ਵੱਲੋਂ ਅੱਜ ਮੁਰਸ਼ਿਦਾਬਾਦ ਦੇ ਹਿੰਸਾ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੰਗਾਂ ਪੀੜਤਾਂ ਨਾਲ ਗੱਲਬਾਤ ਕੀਤੀ।

ਇਸ ਮੌਕੇ ਦੰਗਾ ਪੀੜਤਾਂ ਨੇ ਆਪਣੀ ਦੁਖ ਭਰੀ ਦਾਸਤਾਨ ਕਮਿਸ਼ਨ ਦੀ ਚੇਅਰਪਰਸਨ ਤੇ ਟੀਮ ਮੈਂਬਰਾਂ ਨੂੰ ਸੁਣਾਈ। ਉਨ੍ਹਾਂ ਮੰਗ ਕੀਤੀ ਕਿ ਹਿੰਸਾ ਪ੍ਰਭਾਵਿਤ ਖੇਤਰਾਂ ਵਿਚ ਬੀਐਸਐਫ ਦਾ ਪੱਕਾ ਕੈਂਪ ਸਥਾਪਤ ਕੀਤਾ ਜਾਵੇ।

ਚੇਅਰਪਰਸਨ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਪੂਰੀ ਤਰ੍ਹਾਂ ਨਾਲ ਮਦਦ ਕੀਤੀ ਜਾਵੇਗੀ ਤੇ ਕੇਂਦਰ ਦੇ ਸਹਿਯੋਗ ਨਾਲ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਮੁਰਸ਼ਿਦਾਬਾਦ ਦੇ ਬੇਤਬੋਨਾ ਕਸਬੇ ਵਿਚ ਲੋਕਾਂ ਤੇ ਔਰਤਾਂ ਨਾਲ ਵੀ ਗੱਲਬਾਤ ਕੀਤੀ ਤੇ ਸਥਿਤੀ ਦਾ ਜਾਇਜ਼ਾ ਲਿਆ।