ਜੰਮੂ ਕਸ਼ਮੀਰ: ਰਾਮਬਨ ਵਿਚ ਹੜ੍ਹ ਦੌਰਾਨ ਸਵੈਸੇਵਕਾਂ ਨੇ ਸੰਭਾਲਿਆ ਮੋਰਚਾ
ਰਾਮਬਨ-ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਦੇ ਕਈ ਪਿੰਡਾਂ ਵਿਚ ਐਤਵਾਰ ਸਵੇਰ ਆਏ ਅਚਾਨਕ ਹੜ੍ਹ ਅਤੇ ਢਿਗਾਂ ਖਿਸਕਣ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਮਦਦ ਲਈ ਸਭ ਤੋਂ ਪਹਿਲਾਂ ਪਿੰਡ ਦੇ ਸਵੈਸੇਵਕ ਅੱਗੇ ਆਏ ਅਤੇ ਰਾਹਤ ਕੰਮਾਂ ਵਿੱਚ ਜੁਟੇ ਹੋਏ ਹਨ। ਇਸ ਕੁਦਰਤੀ ਆਫ਼ਤ ਕਾਰਨ ਦੋ ਨਾਬਾਲਿਗ ਭਰਾ ਤੇ ਇਕ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ ਹੈ। ਹੁਣ ਤੱਕ ਦੀ ਜਾਣਕਾਰੀ ਅਨੁਸਾਰ ਇਸ ਆਫ਼ਤ ਵਿਚ ਪੰਥਿਆਲ ਦੇ ਨੇੜੇ ਦਰਜਨਾਂ ਘਰ ਅਤੇ ਜੰਮੂ-ਸ਼੍ਰੀਨਗਰ ਕੌਮੀ ਰਾਜਮਾਰਗ ਦਾ ਇਕ ਹਿੱਸਾ ਨੁਕਸਾਨਿਆ ਗਿਆ, ਜਦਕਿ ਕਈ ਪਿੰਡਾਂ ਦਾ ਸੰਪਰਕ ਜ਼ਿਲ੍ਹਾ ਮੁੱਖ ਦਫ਼ਤਰ ਨਾਲੋਂ ਪੂਰੀ ਤਰ੍ਹਾਂ ਟੁੱਟ ਗਿਆ।