IPL ਗੁਜਰਾਤ ਟਾਈਟਨਜ਼ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ 39 ਦੌੜਾਂ ਨਾਲ ਹਰਾਇਆ
ਕੋਲਕਾਤਾ-ਗੁਜਰਾਤ ਟਾਈਟਨਜ਼ (GT) ਦੀ ਟੀਮ ਨੇ ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਇਕ ਮੁਕਾਬਲੇ ਵਿਚ ਮੇਜ਼ਬਾਨ ਕੋਲਕਾਤਾ ਨਾਈਟ ਰਾਈਡਰਜ਼ (KKR) ਦੀ ਟੀਮ ਨੂੰ 39 ਦੌੜਾਂ ਨਾਲ ਹਰਾ ਦਿੱਤਾ। ਟਾਈਟਨਜ਼ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 3 ਵਿਕਟਾਂ ਦੇ ਨੁਕਸਾਨ ਨਾਲ 198 ਦੌੜਾਂ ਬਣਾਈਆਂ।
ਜਿੱਤ ਲਈ ਦਿੱਤੇ 199 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਕੋਲਕਾਤਾ ਦੀ ਟੀਮ ਨਿਰਧਾਰਿਤ 20 ਓਵਰਾਂ ਵਿਚ 159/8 ਦਾ ਸਕੋਰ ਹੀ ਬਣਾ ਸਕੀ। ਮੇਜ਼ਬਾਨ ਟੀਮ ਲਈ ਕਪਤਾਨ ਅਜਿੰਨਿਕਾ ਰਹਾਣੇ ਨੇ 36 ਗੇਂਦਾਂ ’ਤੇ 50 ਦੌੜਾਂ ਦੀ ਪਾਰੀ ਖੇਡੀ। ਹੋਰਨਾਂ ਬੱਲੇਬਾਜ਼ਾਂ ਵਿਚ ਆਂਦਰੇ ਰਸਲ ਨੇ 21 ਤੇ ਅੰਗਰਿਸ਼ ਰਘੂਵੰਸ਼ੀ ਨੇ 27 ਨਾਬਾਦ ਦੌੜਾਂ ਦਾ ਯੋਗਦਾਨ ਪਾਇਆ।