ਅੰਮ੍ਰਿਤਸਰ-ਸਰਹੱਦ ਦੇ ਤਾਇਨਾਤ ਬੀਐੱਸਐੱਫ ਜਵਾਨਾਂ ਨੇ ਅੱਜ ਸਰਹੱਦੀ ਖੇਤਰ ਵਿੱਚ ਕੀਤੀ ਕਾਰਵਾਈ ਦੌਰਾਨ ਹਥਿਆਰ, ਗੋਲਾ ਬਾਰੂਦ, ਵਿਸਫੋਟਕ ਸਮੱਗਰੀ, ਹੱਥ ਗੋਲੇ ਅਤੇ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਬੀਐੱਸਐੱਫ ਦੇ ਅਧਿਕਾਰੀ ਨੇ ਦੱਸਿਆ ਕਿ ਇੰਟੈਲੀਜੈਂਸ ਵਿੰਗ ਦੀ ਜਾਣਕਾਰੀ ਦੇ ਆਧਾਰ ’ਤੇ ਬੀਐੱਸਐੱਫ ਦੇ ਜਵਾਨਾਂ ਵਲੋਂ ਸ਼ੱਕੀ ਖੇਤਰ ਵਿੱਚ ਤਲਾਸ਼ੀ ਮੁਹਿੰਮ ਆਰੰਭੀ ਗਈ ਸੀ ਜਿਸ ਦੇ ਸਿੱਟੇ ਵਜੋਂ ਜਵਾਨਾਂ ਨੇ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਬੱਲੜਵਾਲ ਨੇੜੇ ਇੱਕ ਖੇਤ ਵਿਚੋਂ ਦੋ ਪੈਕੇਟ ਬਰਾਮਦ ਕੀਤੇ। ਇਸ ਵਿਚੋ ਦੋ ਪਿਸਤੌਲਾਂ ਨਾਲ ਚਾਰ ਮੈਗਜ਼ੀਨ, 50 ਜ਼ਿੰਦਾ ਕਾਰਤੂਸ, ਸਹਾਇਕ ਉਪਕਰਣਾਂ ਸਮੇਤ ਦੋ ਹੈਂਡ ਗ੍ਰਨੇਡ, ਆਈਈਡੀ ਵਾਲੀ ਵਿਸਫੋਟਕ ਸਮੱਗਰੀ ਅਤੇ ਹੈਰੋਇਨ ਮਿਲੀ।
ਬੀਐੱਸਐੱਫ ਨੇ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨਸੀਬੀ) ਨਾਲ ਮਿਲ ਕੇ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਵਿੱਚੋ ਹੈਰੋਇਨ ਸਮੇਤ ਇਕ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਬੀਐੱਸਐੱਫ ਦੇ ਅਧਿਕਾਰੀਆਂ ਨੇ ਦੱਸਿਆ ਕਿ ਇੰਟੈਲੀਜੈਂਸ ਵਿੰਗ ਦੀ ਜਾਣਕਾਰੀ ਦੇ ਆਧਾਰ ’ਤੇ ਸਾਂਝੇ ਅਪਰੇਸ਼ਨ ਵਿੱਚ ਬੀਐਸਐਫ ਅਤੇ ਐਨਸੀਬੀ ਅੰਮ੍ਰਿਤਸਰ ਦੇ ਜਵਾਨਾਂ ਨੇ ਸਰਹੱਦੀ ਪਿੰਡ ਰਣੀਆਂ ਵਿੱਚ ਮਸ਼ਕੂਕ ਦੇ ਘਰ ਛਾਪਾ ਮਾਰਿਆ ਜਿਥੋਂ ਇੱਕ ਵਿਅਕਤੀ ਨੂੰ ਉਸ ਦੇ ਘਰ ਦੇ ਵਿਹੜੇ ਵਿੱਚ ਲੁਕਾ ਦੇ ਰੱਖੇ ਹੈਰੋਇਨ ਦੇ ਦੋ ਪੈਕੇਟਾਂ ਸਣੇ ਗ੍ਰਿਫ਼ਤਾਰ ਕੀਤਾ।
ਇੱਥੋਂ ਦੇ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਤਾਇਨਾਤ ਕਸਟਮ ਵਿਭਾਗ ਅਤੇ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਸਾਂਝੀ ਕਾਰਵਾਈ ਤਹਿਤ 6 ਕਿਲੋ 36 ਗ੍ਰਾਮ ਨਸ਼ੀਲਾ ਪਦਾਰਥ ਗਾਂਜਾ ਬਰਾਮਦ ਕੀਤਾ ਹੈ। ਇਹ ਬਰਾਮਦਗੀ ਬੈਂਕਾਕ ਤੋਂ ਆਏ ਯਾਤਰੀ ਤੋਂ ਕੀਤੀ ਗਈ ਹੈ ਜਿਸ ਨੂੰ ਜ਼ਬਤ ਕਰ ਲਿਆ ਗਿਆ ਹੈ।