National

ਬੀਬੀਐੱਮਬੀ: ਪੰਜਾਬ ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦੇਣ ਤੋਂ ਨਾਂਹ

ਚੰਡੀਗੜ੍ਹ  –ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਦੀ ਉੱਚ ਪੱਧਰੀ ਮੀਟਿੰਗ ਵਿੱਚ ਅੱਜ ਪੰਜਾਬ ਸਰਕਾਰ ਨੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਅਚਨਚੇਤੀ ਬੁਲਾਈ ਇਸ ਮੀਟਿੰਗ ’ਚ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਉੱਚ ਅਫ਼ਸਰਾਂ ਨੇ ਸ਼ਮੂਲੀਅਤ ਕੀਤੀ। ਬੇਸ਼ੱਕ, ਬੀਬੀਐੱਮਬੀ ਵੱਲੋਂ ਡੈਮਾਂ ਦੀ ਸੁਰੱਖਿਆ ਦੇ ਹਵਾਲੇ ਨਾਲ ਮੀਟਿੰਗ ਬੁਲਾਈ ਗਈ ਸੀ ਪਰ ਇਸ ਮੀਟਿੰਗ ਦਾ ਭਖਦਾ ਮੁੱਦਾ ਹਰਿਆਣਾ ਨੂੰ ਵਾਧੂ 8500 ਕਿਊਸਕ ਵਾਧੂ ਪਾਣੀ ਦੇਣ ਦਾ ਸੀ।