ਮਜੀਠੀਆ ਵੱਲੋਂ ਅੰਮ੍ਰਿਤਪਾਲ ਦੇ ਭਰਾ ਦੀ ਵੀਡੀਓ ਜਾਰੀ, ਨਸ਼ੇ ਕਰਨ ਦਾ ਦਾਅਵਾ
ਚੰਡੀਗੜ੍ਹ-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਵੀਡੀਓ ਜਾਰੀ ਕਰਦਿਆਂ ਦਾਅਵਾ ਕੀਤਾ ਕਿ ਵੀਡੀਓ ਵਿਚ ਐੱਨਐੱਸਏ ਤਹਿਤ ਗ੍ਰਿਫ਼ਤਾਰ ਕੀਤੇ ਅੰਮ੍ਰਿਤਪਾਲ ਸਿੰਘ ਦਾ ਭਰਾ ਨਸ਼ੇ ਕਰਦਾ ਵਿਖਾਈ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੇ ਸਿਰਫ਼ ਨਸ਼ਾ ਵਿਰੋਧੀ ਮੁਹਿੰਮ ਦਾ ਮੁਖੌਟਾ ਪਾਇਆ ਹੋਇਆ ਹੈ, ਜਦੋਂਕਿ ਅਸਲ ਵਿਚ ਉਹ ਨਸ਼ਿਆਂ ਦੀ ਸਮਗਲਿੰਗ ਵਿੱਚ ਸ਼ਾਮਲ ਹੈ ਅਤੇ ਗੈਂਗਸਟਰਾਂ ਨਾਲ ਉਸ ਦੇ ਨੇੜਲੇ ਸਬੰਧ ਹਨ। ਉਨ੍ਹਾਂ ਦਾਅਵਾ ਕੀਤਾ ਕਿ ਵੀਡੀਓ ਵਿੱਚ ਅੰਮ੍ਰਿਤਪਾਲ ਸਿੰਘ ਦਾ ਭਰਾ ਕਾਰ ਵਿਚ ਬੈਠ ਕੇ ਨਸ਼ੇ ਕਰਦਾ ਵਿਖਾਈ ਦੇ ਰਿਹਾ ਹੈ। ਅਕਾਲੀ ਆਗੂ ਨੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਦੀ ਵੀਡੀਓ ਜਾਰੀ ਕਰਦਿਆ ਦਾਅਵਾ ਕੀਤਾ ਕਿ ਵੀਡੀਓ ਵਿਚ ਤਰਸੇਮ ਸਿੰਘ ਆਪਣੇ ਪੁੱਤਰਾਂ ਅੰਮ੍ਰਿਤਪਾਲ ਸਿੰਘ ਤੇ ਹਰਪ੍ਰੀਤ ਸਿੰਘ ਬਾਰੇ ਇਤਰਾਜ਼ਯੋਗ ਸ਼ਬਦਾਵਲੀ ਵਰਤ ਰਹੇ ਹਨ।