ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਸਰਬ ਪਾਰਟੀ ਮੀਟਿੰਗ ਸਮਾਪਤ
ਚੰਡੀਗੜ੍ਹ- ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਵੱਲੋਂ ਹਰਿਆਣਾ ਨੂੰ 8500 ਕਿਊਸਿਕ ਪਾਣੀ ਛੱਡਣ ਲਈ ਪੰਜਾਬ ਨੂੰ ਮਜਬੂਰ ਕੀਤੇ ਜਾਣ ਦੇ ਮੁੱਦੇ ’ਤੇ ਚਰਚਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਸੱਦੀ ਸਰਬ ਪਾਰਟੀ ਮੀਟਿੰਗ ਇਥੇ ਪੰਜਾਬ ਭਵਨ ਵਿਚ ਸਮਾਪਤ ਹੋ ਗਈ ਹੈ।
ਮੀਟਿੰਗ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ।
ਅਕਾਲੀ ਦਲ ਵੱਲੋਂ ਬਲਵਿੰਦਰ ਸਿੰਘ ਭੂੰਦੜ ਅਤੇ ਡਾ. ਦਲਜੀਤ ਸਿੰਘ ਚੀਮਾ ਜਦੋਂ ਕਿ ਕਾਂਗਰਸ ਵੱਲੋਂ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਰਾਣਾ ਕੇ.ਪੀ. ਬੈਠਕ ਵਿਚ ਸ਼ਾਮਲ ਹੋਏ।
ਜ਼ਿਕਰਯੋਗ ਹੈ ਕਿ ਬੀਤੀ ਰਾਤ ਪੰਜਾਬ ਸਰਕਾਰ ਨੇ ਇਸ ਮੁੱਦੇ ’ਤੇ ਚਰਚਾ ਕਰਨ ਲਈ ਸਰਬ ਪਾਰਟੀ ਮੀਟਿੰਗ ਲਈ ਪੰਜਾਬ ਬਸਪਾ ਦੇ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ, ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ, ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਪੀਆਈ ਮਾਰਕਸਵਾਦੀ ਦੀ ਪੰਜਾਬ ਰਾਜ ਕਮੇਟੀ ਦੇ ਸਕੱਤਰ ਸੁਖਵਿੰਦਰ ਸਿੰਘ ਸੇਖੋਂ ਨੂੰ ਸੱਦਾ ਭੇਜਿਆ ਸੀ। ਸੇਖੋਂ ਵੀ ਮੀਟਿੰਗ ਵਿਚ ਸ਼ਾਮਲ ਹੋਏ।