Punjab

ਅੰਮ੍ਰਿਤਸਰ ਬਟਾਲਾ ਰੋਡ ’ਤੇ ਪਿੰਡ ਜੇਠੂਵਾਲ ਨੇੜੇ ਖੇਤਾਂ ’ਚੋਂ ਮਿਜ਼ਾਈਲ ਮਿਲੀ

ਅੰਮ੍ਰਿਤਸਰ/ਜੈਂਤੀਪੁਰ-ਭਾਰਤ ਅਤੇ ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅ ਦਰਮਿਆਨ ਇਥੇ ਅੰਮ੍ਰਿਤਸਰ-ਬਟਾਲਾ ਰੋਡ ’ਤੇ ਪਿੰਡ ਜੇਠੂਵਾਲ ਦੇ ਬਾਹਰਵਾਰ ਖੇਤਾਂ ਵਿੱਚ ਮਿਜ਼ਾਈਲ ਮਿਲੀ ਹੈ, ਜਿਸ ਨਾਲ ਇਲਾਕੇ ਵਿੱਚ ਡਰ ਅਤੇ ਸਹਿਮ ਵਾਲਾ ਮਾਹੌਲ ਹੈ। ਲੋਕਾਂ ਨੇ ਸਵੇਰ ਵੇਲੇ ਮਿਜ਼ਾਈਲ ਖੇਤਾਂ ਵਿੱਚ ਦੇਖੀ ਅਤੇ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਹੈ। ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਮਿਜ਼ਾਈਲ ਦਾ ਹਿੱਸਾ ਹੈ ਪਰ ਫਿਲਹਾਲ ਇਹ ਪਤਾ ਨਹੀਂ ਹੈ ਕਿ ਇਹ ਭਾਰਤੀ ਮਿਜ਼ਾਈਲ ਹੈ ਜਾਂ ਪਾਕਿਸਤਾਨੀ ਹੈ।