National

ਜਸਟਿਸ ਬੀਆਰ ਗਵਈ ਨੇ ਭਾਰਤ ਦੇ 52ਵੇਂ ਚੀਫ਼ ਜਸਟਿਸ ਵਜੋਂ ਹਲਫ਼ ਲਿਆ

ਨਵੀਂ ਦਿੱਲੀ-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਚ ਇਕ ਸੰਖੇਪ ਸਮਾਗਮ ਦੌਰਾਨ ਉਨ੍ਹਾਂ ਨੂੰ ਹਲਫ਼ ਦਿਵਾਇਆ।

ਉਹ ਜਸਟਿਸ ਸੰਜੀਵ ਖੰਨਾ ਦੀ ਥਾਂ ਲੈਣਗੇ, ਜੋ ਮੰਗਲਵਾਰ ਨੂੰ 65 ਸਾਲ ਦੀ ਉਮਰ ਹੋਣ ਮਗਰੋਂ ਸੇਵਾਮੁਕਤ ਹੋ ਗਏ ਸਨ।

ਜਸਟਿਸ ਗਵਈ, ਜੋ 24 ਮਈ 2019 ਨੂੰ ਸੁਪਰੀਮ ਕੋਰਟ ਦੇ ਜੱਜ ਬਣੇ ਸਨ, ਦਾ ਕਾਰਜਕਾਲ ਛੇ ਮਹੀਨੇ ਤੋਂ ਵੱਧ ਸਮੇਂ ਦਾ ਹੋਵੇਗਾ।

ਜਸਟਿਸ ਗਵਈ 23 ਨਵੰਬਰ ਨੂੰ ਸੇਵਾਮੁਕਤ ਹੋਣਗੇ। ਉਨ੍ਹਾਂ ਹਿੰਦੀ ਵਿਚ ਸਹੁੰ ਚੁੱਕੀ।