ਮਜ਼ਬੂਤ ਆਲਮੀ ਰੁਝਾਨ ਅਤੇ ਆਈਟੀ ਸ਼ੇਅਰਾਂ ’ਚ ਖਰੀਦਦਾਰੀ ਵਿਚਕਾਰ ਸ਼ੇਅਰ ਬਜ਼ਾਰ ਤੇਜ਼ੀ ’ਚ ਖੁੱਲ੍ਹਿਆ
ਮੁੰਬਈ- ਆਲਮੀ ਬਾਜ਼ਾਰਾਂ ਵਿਚ ਮਜ਼ਬੂਤ ਰੁਝਾਨਾਂ ਅਤੇ ਆਈਟੀ ਸ਼ੇਅਰਾਂ ਵਿਚ ਖਰੀਦਦਾਰੀ ਦੇ ਵਿਚਕਾਰ ਦੋ ਦਿਨਾਂ ਦੀ ਗਿਰਾਵਟ ਤੋਂ ਬਾਅਦ ਮੰਗਲਵਾਰ ਨੂੰ ਇਕੁਇਟੀ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਵਿੱਚ ਤੇਜ਼ੀ ਆਈ ਹੈ। ਸ਼ੁਰੂਆਤੀ ਵਪਾਰ ਵਿਚ 30 ਸ਼ੇਅਰਾਂ ਵਾਲਾ ਬੀਐੱਸਈ ਸੈਂਸੈਕਸ ਬੈਂਚਮਾਰਕ ਸੂਚਕ 191 ਅੰਕ ਚੜ੍ਹ ਕੇ 82,250.42 ’ਤੇ ਪਹੁੰਚ ਗਿਆ। ਉਧਰ ਐੱਨਐੱਸਈ ਨਿਫਟੀ 64.9 ਅੰਕ ਵਧ ਕੇ 25,010.35 ’ਤੇ ਪਹੁੰਚ ਗਿਆ।
ਸੈਂਸੈਕਸ ਫਰਮਾਂ ਵਿੱਚੋਂ ਟਾਟਾ ਸਟੀਲ, ਇਨਫੋਸਿਸ, ਟੈੱਕ ਮਹਿੰਦਰਾ, ਆਈਟੀਸੀ, ਟਾਟਾ ਕੰਸਲਟੈਂਸੀ ਸਰਵਿਸਿਜ਼, ਐਕਸਿਸ ਬੈਂਕ, ਇੰਡਸਇੰਡ ਬੈਂਕ ਅਤੇ ਏਸ਼ੀਅਨ ਪੇਂਟਸ ਸਭ ਤੋਂ ਵੱਧ ਲਾਭ ਲੈਣ ਵਾਲਿਆਂ ਵਿਚ ਸ਼ਾਮਲ ਸਨ। ਪਾਵਰ ਗਰਿੱਡ, ਐੱਚਡੀਐੱਫਸੀ ਬੈਂਕ, ਬਜਾਜ ਫਾਈਨੈਂਸ, ਰਿਲਾਇੰਸ ਇੰਡਸਟਰੀਜ਼, ਟਾਈਟਨ ਅਤੇ ਨੇਸਲੇ ਪਛੜ ਗਏ। ਐਕਸਚੇਂਜ ਡੇਟਾ ਦੇ ਅਨੁਸਾਰ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (FIIs) ਨੇ ਸੋਮਵਾਰ ਨੂੰ 525.95 ਕਰੋੜ ਰੁਪਏ ਦੇ ਇਕੁਇਟੀ ਵੇਚੇ।
ਉਧਰ ਸ਼ੁਰੂਆਤੀ ਕਾਰੋਬਾਰ ਵਿਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪੱਈਆ 13 ਪੈਸੇ ਡਿੱਗ ਕੇ 85.55 ’ਤੇ ਆ ਗਿਆ।