Global

ਕੈਨੇਡਾ: ਵਿਦੇਸ਼ੀ ਵਿਦਿਆਰਥੀਆਂ ਵੱਲੋਂ ਵਰਕ ਪਰਮਿਟ ਵਧਾਉਣ ਦੀ ਅਪੀਲ

ਵਿਨੀਪੈੱਗ-ਬੀਤੇ ਦਿਨੀਂ ਸਸਕੈਚਵਨ ਵਿੱਚ ਕੰਮ ਕਰ ਰਹੇ ਪੰਜਾਬੀਆਂ ਇੰਟਰਨੈਸ਼ਨਲ ਸਟੂਡੈਂਟਸ, ਜਿਨ੍ਹਾਂ ਦੇ ਵਰਕ ਪਰਮਿਟ ਦੀ ਮਿਆਦ ਖਤਮ ਹੋਣ ਕਿਨਾਰੇ ਹੈ, ਨੇ ਲੈਜਿਸਲੇਟਰ ਪਹੁੰਚ ਕੇ ਪ੍ਰਦਰਸ਼ਨ ਕਰਦਿਆਂ ਪ੍ਰੋਵਿੰਸ਼ੀਅਲ ਸਰਕਾਰ ਤੋਂ ਵਰਕ ਪਰਮਿਟ ਦੀ ਮਿਆਦ ਵਧਾਉਣ ਦੀ ਅਪੀਲ ਕੀਤੀ। ਇਸ ਦੌਰਾਨ ਵਿਦਿਆਰਥੀਆਂ ਨੇ ਸੂਬੇ (ਪ੍ਰੋਵਿੰਸ) ਦੇ ਐੱਮਐੱਲਏਜ਼ ਨੂੰ ਇਸ ਮਸਲੇ ਤੋਂ ਜਾਣੂ ਕਰਾਇਆ ਗਿਆ।