National

ਬੀਐੱਸਐਫ ਵੱਲੋਂ ਅੰਮ੍ਰਿਤਸਰ ਸਰਹੱਦ ਤੋਂ ਦੋ ਡਰੋਨ ਅਤੇ ਇੱਕ ਪੈਕੇਟ ਹੈਰੋਇਨ ਬਰਾਮਦ

ਅੰਮ੍ਰਿਤਸਰ-ਬੀਐੱਸਐੱਫ ਨੇ ਅੰਮ੍ਰਿਤਸਰ ਖੇਤਰ ਵਿੱਚ ਸਰਹੱਦ ਤੋਂ ਦੋ ਵੱਖ-ਵੱਖ ਥਾਵਾਂ ਤੋਂ ਦੋ ਡਰੋਨ ਅਤੇ ਹੈਰੋਇਨ ਬਰਾਮਦ ਕੀਤੀ ਹੈ। ਬੀਐੱਸਐੱਫ ਅਧਿਕਾਰੀ ਨੇ ਦੱਸਿਆ ਕਿ ਚੌਕਸ ਜਵਾਨਾਂ ਨੇ ਅੱਜ ਸਰਹੱਦੀ ਖੇਤਰ ਵਿੱਚੋਂ ਸੜੀ ਹੋਈ ਹਾਲਤ ਵਿੱਚ ਦੋ ਡਰੋਨ ਅਤੇ ਇੱਕ ਪੈਕੇਟ ਹੈਰੋਇਨ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਰਹੱਦੀ ਪਿੰਡ ਮਹਾਵਾ ਤੇ ਨਾਲ ਲੱਗਦੇ ਸਰਹੱਦੀ ਖੇਤਰ ਵਿੱਚੋਂ ਸੜੀ ਹੋਈ ਹਾਲਤ ਵਿੱਚ ਇੱਕ ਛੋਟਾ ਡਰੋਨ ਮਿਲਿਆ ਹੈ ਅਤੇ ਇੱਕ ਪੈਕੇਟ ਹੈਰੋਇਨ ਬਰਾਮਦ ਹੋਈ ਹੈ ਜਿਸ ਵਿੱਚ ਲਗਪਗ 508 ਗ੍ਰਾਮ ਨਸ਼ੀਲਾ ਪਦਾਰਥ ਹੈ।
ਬੀਐੱਸਐੱਫ ਅਧਿਕਾਰੀ ਨੇ ਦੱਸਿਆ ਕਿ ਸ਼ਾਮ ਵੇਲੇ ਕੀਤੀ ਇੱਕ ਕਾਰਵਾਈ ਦੌਰਾਨ ਅੰਮ੍ਰਿਤਸਰ ਦੇ ਪਿੰਡ ਰੋੜਾਵਾਲਾ ਖੁਰਦ ਦੇ ਨਾਲ ਲੱਗਦੇ ਸਰਹੱਦੀ ਖੇਤਾਂ ਵਿੱਚੋਂ ਸੜੀ ਹੋਈ ਹਾਲਤ ਵਿੱਚੋਂ ਇੱਕ ਡਰੋਨ ਬਰਾਮਦ ਹੋਇਆ ਹੈ, ਜੋ ਕਿ ਡੀਜੇਆਈ ਮੈਂਵਿਕ ਤਿੰਨ ਸ਼੍ਰੇਣੀ ਦਾ ਹੈ। ਉਨ੍ਹਾਂ ਦੱਸਿਆ ਕਿ ਜਵਾਨਾਂ ਦੀ ਤਿੱਖੀ ਨਿਗਰਾਨੀ ਅਤੇ ਚੌਕਸੀ ਦੇ ਕਾਰਨ ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ਾ ਤਸਕਰੀ  ਦੇ ਇਸ ਯਤਨ ਨੂੰ ਅਸਫਲ ਬਣਾ ਦਿੱਤਾ ਗਿਆ ਹੈ।