ਆਜ਼ਾਦ ਉਮੀਦਵਾਰ ਪਵਾਰ ‘ਆਪ’ ’ਚ ਸ਼ਾਮਲ
ਚੰਡੀਗੜ੍ਹ-ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ’ਚ ਹੋਣ ਵਾਲੀ ਜ਼ਿਮਨੀ ਤੋਂ ਪਹਿਲਾਂ ਆਜ਼ਾਦ ਉਮੀਦਵਾਰ ਕਮਲ ਪਵਾਰ ‘ਆਪ’ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਕਮਲ ਪਵਾਰ ਨੂੰ ਸਿਰੋਪਾ ਦੇ ਕੇ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪਵਾਰ ਦਾ ਸਮਾਜ ਸੇਵਾ ਵਿੱਚ ਤਜਰਬਾ ਅਤੇ ਉਨ੍ਹਾਂ ਦਾ ਮਜ਼ਬੂਤ ਜਨਤਕ ਸੰਪਰਕ ਲੁਧਿਆਣਾ ਪੱਛਮੀ ਵਿੱਚ ਪਾਰਟੀ ਦੀ ਮੁਹਿੰਮ ਨੂੰ ਮਹੱਤਵਪੂਰਨ ਹੁਲਾਰਾ ਦੇਵੇਗਾ। ‘ਆਪ’ ਵਿੱਚ ਸ਼ਾਮਲ ਹੋਣ ਨਾਲ ਨਾ ਸਿਰਫ਼ ਲੁਧਿਆਣਾ ਪੱਛਮੀ ਜ਼ਿਮਨੀ ਚੋਣ ’ਚ ਪਾਰਟੀ ਨੂੰ ਮਜ਼ਬੂਤੀ ਮਿਲੇਗੀ, ਸਗੋਂ ਇਮਾਨਦਾਰ ਅਤੇ ਪਾਰਦਰਸ਼ੀ ਸ਼ਾਸਨ ਲਿਆਉਣ ਦੇ ਮਿਸ਼ਨ ਨੂੰ ਵੀ ਮਜ਼ਬੂਤੀ ਮਿਲੇਗੀ। ਕਮਲ ਪਵਾਰ ਸਮੂਹ ਸਮਾਜ ਸੰਗਠਨ ਦੇ ਪ੍ਰਧਾਨ ਵਜੋਂ ਵੀ ਕੰਮ ਕਰਦੇ ਹਨ। ਲੁਧਿਆਣਾ ਵਿੱਚ ਸਮਾਜ ਸੇਵਾ ਅਤੇ ਜ਼ਮੀਨੀ ਪੱਧਰ ’ਤੇ ਸਰਗਰਮੀ ਨਾਲ ਕੰਮ ਕਰਨ ਵਾਲੇ ਕਮਲ ਪਵਾਰ ਨੇ ‘ਆਪ’ ਦੀਆਂ ਨੀਤੀਆਂ ਦੀ ਪ੍ਰਸ਼ੰਸਾ ਕੀਤੀ।