ਰਾਸ਼ਟਰਪਤੀ ਮੁਰਮੂ ਸਮੇਤ ਦੇਸ਼-ਵਿਦੇਸ਼ ਦੀਆਂ ਉੱਘੀਆਂ ਹਸਤੀਆਂ ਵੱਲੋਂ ਦੁੱਖ ਪ੍ਰਗਟ
ਨਵੀਂ ਦਿੱਲੀ-ਅਹਿਮਦਾਬਾਦ ਦੇ ਜਹਾਜ਼ ਹਾਦਸੇ ਨੂੰ ਦਿਲ-ਕੰਬਾਊ ਤਬਾਹੀ ਦੱਸਦਿਆਂ ਰਾਸ਼ਟਰਪਤੀ ਦਰੋਪਦੀ ਮੁਰਮੂ (President Droupadi Murmu) ਨੇ ਕਿਹਾ ਹੈ ਕਿ ਇਸ ਅਸਹਿ ਦੁੱਖ ਦੀ ਘੜੀ ਵਿਚ ਪੂਰਾ ਦੇਸ਼ ਇਸ ਹਾਦਸੇ ਦੇ ਪੀੜਿਤਾਂ ਨਾਲ ਖੜ੍ਹਾ ਹੈ। ਉਨ੍ਹਾਂ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਉਹ ਇਸ ਹਾਦਸੇ ਦੀ ਘਟਨਾ ਤੋਂ ਬਹੁਤ ਦੁਖੀ ਹਨ।
ਉਨ੍ਹਾਂ ਕਿਹਾ, ‘‘ਇਹ ਦਿਲ-ਕੰਬਾਉੂ ਤ੍ਰਾਸਦੀ ਹੈ। ਮੇਰੀ ਹਮਦਰਦੀ ਅਤੇ ਪ੍ਰਾਰਥਨਾਵਾਂ ਪ੍ਰਭਾਵਿਤ ਲੋਕਾਂ ਦੇ ਨਾਲ ਹਨ। ਇਸ ਅਸਹਿ ਦੁੱਖ ਦੀ ਘੜੀ ਵਿਚ ਪੂਰਾ ਰਾਸ਼ਟਰ ਉਨ੍ਹਾਂ ਦੇ ਨਾਲ ਖੜ੍ਹਾ ਹੈ।’’