ਨਵੀਂ ਦਿੱਲੀ : ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਅਸਤੀਫ਼ਾ ਦੇਣ ਦੇ ਕੁਝ ਦਿਨਾਂ ਬਾਅਦ ਹੀ ਮਨਜਿੰਦਰ ਸਿੰਘ ਸਿਰਸਾ ਨੂੰ ਆਪਣਾ ਅਸਤੀਫ਼ਾ ਵਾਪਸ ਲੈਣਾ ਪਿਆ ਹੈ। ਇਸ ਦੀ ਮੁੱਖ ਵਜ੍ਹਾ ਕਮੇਟੀ ਵੱਲੋਂ ਨਵੇਂ ਪ੍ਰਧਾਨ ਦੀ ਚੋਣ ਨਾ ਹੋਣ ਕਰਕੇ ਆ ਰਹੀਆਂ ਮੁਸ਼ਕਲਾਂ ਨੂੰ ਦੱਸਿਆ ਗਿਆ ਹੈ। ਉਹ ਨਵੀਂ ਕਮੇਟੀ ਦੇ ਗਠਨ ਤਕ ਪ੍ਰਧਾਨ ਵਜੋਂ ਕੰਮ ਕਰਦੇ ਰਹਿਣਗੇ।