ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਲਈ ਡੇਰਾ ਪ੍ਰੇਮੀ ਜ਼ਿੰਮੇਵਾਰ-ਜਸਟਿਸ ਰਣਜੀਤ ਸਿੰਘ
ਨਵਾਂ ਪੰਜਾਬ , 19 ਜਨਵਰੀ
ਬਰਗਾੜੀ ਵਿਖੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਬਣਾਏ ਗਏ ਕਮਿਸ਼ਨ ਦੇ ਮੁਖੀ ਜਸਟਿਸ ਰਣਜੀਤ ਸਿੰਘ ਨੇ ਅੱਜ ਆਪਣੀ ਕਿਤਾਬ ਰਿਲੀਜ਼ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਲਈ ਡੇਰਾ ਪ੍ਰੇਮੀ ਜ਼ਿੰਮੇਵਾਰ ਹਨ, ਜਦਕਿ ਕੋਟਕਪੂਰਾ ਗੋਲੀਕਾਂਡ ਲਈ ਤਤਕਾਲੀ ਡੀਜੀਪੀ ਤੇ ਮੁੱਖ ਮੰਤਰੀ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਜਾਂਚ ਦੌਰਾਨ ਕਈ ਅਜਿਹੇ ਤੱਥ ਸਾਹਮਣੇ ਆਏ ਹਨ, ਜਿਨ੍ਹਾਂ ਨੂੰ ਉਨ੍ਹਾਂ ਨੇ ਆਪਣੀ ਕਿਤਾਬ ਵਿੱਚ ਵੀ ਸ਼ਾਮਲ ਕੀਤਾ ਹੈ। ਉਨ੍ਹਾਂ ਦੀ ਰਿਪੋਰਟ ‘ਚ ਕਈ ਤੱਥ ਸਾਹਮਣੇ ਆਏ ਸਨ, ਪਰ ਵਿਧਾਨ ਸਭਾ ‘ਚ ਇਸ ’ਤੇ ਸਹੀ ਢੰਗ ਨਾਲ ਬਹਿਸ ਨਹੀਂ ਹੋ ਸਕੀ। ਉਨ੍ਹਾਂ ਇਹ ਵੀ ਕਿਹਾ ਕਿ ਉਹ ਇਨ੍ਹਾਂ ਤੱਥਾਂ ਨੂੰ ਲੋਕਾਂ ਸਾਹਮਣੇ ਲਿਆਉਣਾ ਚਾਹੁੰਦੇ ਹਨ, ਇਸੇ ਲਈ ਉਨ੍ਹਾਂ ਨੇ ਇਸ ਨੂੰ ਪੁਸਤਕ ਦਾ ਰੂਪ ਦਿੱਤਾ ਹੈ। ਚੋਣਾਂ ਤੋਂ ਠੀਕ ਪਹਿਲਾ ਇਸ ਕਿਤਾਬ ਦੇ ਆਉਣ ਨਾਲ ਸਿਆਸੀ ਸਥ ਚ ਹਲਚਲ ਹੈ