1 ਜੁਲਾਈ ਤੋਂ ਪੰਜਾਬੀਆਂ ਨੂੰ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ , AAP ਸਰਕਾਰ ਦੀ ਕੀਤੀ ਪਹਿਲੀ ਗਾਰੰਟੀ ਪੂਰੀ , ਰਿਪੋਰਟ ਕਾਰਡ ਵੀ ਕੀਤਾ ਪੇਸ਼।

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਨਤਾ ਨੂੰ 300 ਯੂਨਿਟ ਬਿਜਲੀ ਮੁਫਤ ਦੇਣ ਦਾ ਤੋਹਫਾ ਦਿੱਤਾ ਹੈ । 1 ਜੁਲਾਈ ਤੋਂ ਸੂਬੇ ਦੇ ਸਾਰੇ ਘਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾਵੇਗੀ।ਚੰਡੀਗੜ : ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਆਪਣੇ ਕਾਰਜਕਾਲ ਦਾ ਇੱਕ ਮਹੀਨਾ ਪੂਰਾ ਹੋਣ ‘ ਤੇ ਸੂਬੇ ਦੀ ਜਨਤਾ ਨੂੰ ਵੱਡਾ ਤੋਹਫਾ ਦਿੱਤਾ ਹੈ । ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਸਵੇਰੇ ਜਨਤਾ ਨੂੰ 300 ਯੂਨਿਟ ਬਿਜਲੀ ਮੁਫਤ ਦੇਣ ਦਾ ਐਲਾਨ ਕੀਤਾ । 1 ਜੁਲਾਈ ਤੋਂ ਸੂਬੇ ਦੇ ਸਾਰੇ ਘਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾਵੇਗੀ । ਇਸ ਦੇ ਨਾਲ ਹੀ ਭਗਵੰਤ ਮਾਨ ਸਰਕਾਰ ਨੇ ਆਪਣਾ ਇੱਕ ਮਹੀਨੇ ਦਾ ਰਿਪੋਰਟ ਕਾਰਡ ਵੀ ਪੇਸ਼ ਕੀਤਾ ਹੈ । ਇਸ ਵਿੱਚ ਸਰਕਾਰ ਨੇ ਪਹਿਲਾਂ ਚੁੱਕੇ ਗਏ ਆਪਣੇ 11 ਅਹਿਮ ਕਦਮਾਂ ਦਾ ਜ਼ਿਕਰ ਕੀਤਾ ਹੈ।ਸ਼ਨੀਵਾਰ ਸਵੇਰੇ ਪੰਜਾਬ ਸਰਕਾਰ ਨੇ ਟਵੀਟ ਕਰਦਿਆਂ ਐਲਾਨ ਕੀਤਾ ਕਿ 1 ਜੁਲਾਈ ਤੋਂ ਹਰ ਪਰਿਵਾਰ ਨੂੰ 300 ਯੂਨਿਟ ਬਿਜਲੀ ਮੁਫਤ ਦਿੱਤੀ ਜਾਵੇਗੀ । ਜਿਸ ‘ ਚ ਕਿਹਾ ਗਿਆ ਹੈ ਕਿ 1 ਜੁਲਾਈ ਤੋਂ ਮੁਫਤ ਬਿਜਲੀ ਦਾ ਲਾਭ ਮਿਲਣਾ ਸ਼ੁਰੂ ਹੋ ਜਾਵੇਗਾ । ਇਸ ਦਾ ਰਸਮੀ ਐਲਾਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਕਰ ਸਕਦੇ ਹਨ ।