_*ਰੁੱਖ ਲਗਾ ਕੇ ਮਨਾਇਆ ਵਿਸ਼ਵ ਧਰਤੀ ਦਿਵਸ*_

*ਵਾਤਾਵਰਨ ਦੀ ਸੰਭਾਲ ਬਹੁਤ ਜ਼ਰੂਰੀ-ਪ੍ਰਿੰਸੀਪਲ ਜਤਿੰਦਰ ਕੁਮਾਰ*

ਜਲੰਧਰ, 22 ਅਪ੍ਰੈਲ ( ) ਪ੍ਰਿੰਸੀਪਲ ਜਤਿੰਦਰ ਕੁਮਾਰ ਦੀ ਯੋਗ ਅਗਵਾਈ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਲਾ ਬੱਕਰਾ ਜਲੰਧਰ ਵਿਖੇ ਅੱਜ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ। ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਪ੍ਰਿੰਸੀਪਲ ਜਤਿੰਦਰ ਕੁਮਾਰ ਨੇ ਵਿਸ਼ਵ ਧਰਤੀ ਦਿਵਸ ਦੀ ਮਹੱਤਤਾ ਬਾਰੇ ਦੱਸਿਆ। ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਹ ਧਰਤੀ ਸਿਰਫ਼ ਮਨੁੱਖ ਲਈ ਹੀ ਨਹੀਂ ਬਲਕਿ ਹੋਰ ਜੀਵ ਜੰਤੂਆਂ ਲਈ ਵੀ ਹੈ। ਸਾਇੰਸ ਮਾਸਟਰ ਅੰਕੁਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਵਾਤਾਵਰਨ ਦੀ ਸਾਂਭ ਸੰਭਾਲ ਨਾਲ ਹੀ ਇਸ ਧਰਤੀ ਨੂੰ ਸੁਰੱਖਿਅਤ ਰੱਖਿਆ ਜਾ ਸਕਦਾ ਹੈ। ਉਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਪਲਾਸਟਿਕ ਦੀ ਵਰਤੋਂ ਨਾ ਕਰਨ, ਪਾਣੀ ਦੀ ਦੁਰਵਰਤੋਂ ਰੋਕਣ ਅਤੇ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਿੰਸੀਪਲ ਅਤੇ ਸਮੂਹ ਸਟਾਫ ਵੱਲੋਂ ਸਕੂਲ ਵਿਚ ਨਵੇ ਪੌਦੇ ਲਗਾਏ ਗਏ। ਇਸ ਸਮੇ ਇਨਕਲਾਬ ਰਾਏ, ਹਰਵਿੰਦਰ ਸਿੰਘ, ਅਮਰੀਕ ਸਿੰਘ, ਅੰਕੁਸ਼, ਲਲਿਤ ਕੁਮਾਰ, ਲੋਕੇਸ਼ ਦੁੱਗਲ, ਅਮੋਲਕ ਸਿੰਘ, ਭੁਪਿੰਦਰ ਸਿੰਘ, ਸ਼ਲਿੰਦਰ ਸਿੰਘ ਅਤੇ ਸਕੂਲ ਦੇ ਵਿਦਿਆਰਥੀ ਹਾਜ਼ਰ ਹੋਏ।