ਦੇਸ਼-ਵਿਦੇਸ਼ ‘ਚ ਧਾਰਮਿਕ ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕਰਨ ਵਾਲੇ ਸਿੱਖ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਇਸ ਦਿਨ ਤੋਂ ਸ਼ੁਰੂ ਹੋਵੇਗੀ ਯਾਤਰਾ।

ਸ਼੍ਰੀ ਹੇਮਕੁੰਟ ਸਾਹਿਬ ਸਿੱਖਾਂ ਦਾ ਪ੍ਰਮੁੱਖ ਤੀਰਥ ਅਸਥਾਨ ਹੈ, ਜਿੱਥੇ ਹਰ ਸਾਲ ਦੇਸ਼-ਵਿਦੇਸ਼ ਤੋਂ ਲੱਖਾਂ ਸੰਗਤਾਂ ਪਹੁੰਚਦੀਆਂ ਹਨ। ਇਸ ਵਾਰ ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਸਥਿਤ ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਦੀ ਪਵਿੱਤਰ ਯਾਤਰਾ 22 ਮਈ ਤੋਂ ਸ਼ੁਰੂ ਹੋਵੇਗੀ। ਪਹਿਲਾ ਜੱਥਾ 19 ਮਈ ਨੂੰ ਰਿਸ਼ੀਕੇਸ਼ ਤੋਂ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਵੇਗਾ। ਜਾਣਕਾਰੀ ਮੁਤਾਬਕ ਭਾਰਤੀ ਫੌਜ ਨੇ ਐਤਵਾਰ ਨੂੰ ਗੜ੍ਹਵਾਲ ਹਿਮਾਲਿਆ ‘ਚ 15,200 ਫੁੱਟ ਦੀ ਉਚਾਈ ‘ਤੇ ਸਥਿਤ ਦੁਨੀਆ ਦੇ ਸਭ ਤੋਂ ਉੱਚੇ ਗੁਰਦੁਆਰਾ ਸਾਹਿਬ ਹੇਮਕੁੰਟ ਸਾਹਿਬ ਤੱਕ ਬਰਫ ਹਟਾ ਕੇ ਆਵਾਜਾਈ ਲਈ ਰਸਤਾ ਸਾਫ ਕਰ ਦਿੱਤਾ। ਕਰੋਨਾ ਦੇ ਦੌਰ ਵਿੱਚ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਵੀ ਦੋ ਸਾਲ ਲਈ ਰੋਕ ਦਿੱਤੀ ਗਈ ਸੀ ਪਰ ਇਸ ਸਾਲ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ ਕਰਨ ਲਈ ਸਾਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਦੱਸ ਦੇਈਏ ਕਿ ਹੇਮਕੁੰਟ ਸਾਹਿਬ ਨੂੰ ਉਤਰਾਖੰਡ ਦਾ ਪੰਜਵਾਂ ਧਾਮ ਮੰਨਿਆ ਜਾਂਦਾ ਹੈ।