ਲੋਕ 18001802422 ‘ਤੇ ਨਾਜਾਇਜ਼ ਮਾਈਨਿੰਗ ਦੀ ਸ਼ਿਕਾਇਤ ਕਰ ਸਕਦੇ ਹਨ। ਇਸ ਤੋਂ ਇਲਾਵਾ ਨਜਾਇਜ਼ ਵਸੂਲੀ, ਮਹਿੰਗੇ ਭਾਅ ਰੇਤਾ ਵੇਚਣ ਤੋਂ ਲੈ ਕੇ ਹੋਰ ਕਿਸੇ ਵੀ ਮਾਮਲੇ ‘ਤੇ ਸ਼ਿਕਾਇਤ ਕੀਤੀ ਜਾ ਸਕਦੀ ਹੈ। ਮਾਨ ਸਰਕਾਰ ਨੇ ਦਾਅਵਾ ਕੀਤਾ ਕਿ ਇਸ ਸਬੰਧੀ ਆਉਣ ਵਾਲੀ ਸ਼ਿਕਾਇਤ ‘ਤੇ ਤੁਰੰਤ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।