ਜਲੰਧਰ ਦੇ ਵਾਰਡ ਨੰ. 7 ਦੀ ਕੌਂਸਲਰ ਟਿਕਟ ਦੀ ਦਾਅਵੇਦਾਰੀ ਲਈ ਸਭ ਤੋਂ ਅੱਗੇ ਲਗਨਦੀਪ ਸਿੰਘ ।

ਵਿਧਾਨ ਸਭਾ ਦੀਆਂ ਚੋਣਾਂ ਤੋਂ ਬਾਅਦ ਹੁਣ ਸਾਰਿਆਂ ਦਾ ਧਿਆਨ ਨਗਰ ਨਿਗਮ ਦੀਆਂ ਚੋਣਾਂ ਉੱਤੇ ਟਿਕਿਆ ਹੋਇਆ ਹੈ। ਚੋਣਾਂ ਜਿੱਤਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਆਪਣੇ-ਆਪਣੇ ਇਲਾਕੇ ਵਿਚ ਕੰਮ ਕਰਵਾਉਣ ਦੀ ਪ੍ਰਕਿਰਿਆ ਤੇਜ਼ ਕੀਤੀ ਹੋਈ ਹੈ ਜਿਸ ਦੇ ਤਹਿਤ ਵਾਰਡ ਨੰ. 7 ਦੇ ਲਗਨਦੀਪ ਸਿੰਘ ਵੀ ਬਹੁਤ ਸਰਗਰਮ ਦਿਖਾਈ ਦੇ ਰਹੇ ਹਨ। ਉਨ੍ਹਾਂ ਦੁਆਰਾ ਇਲਾਕਾ ਨਿਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਜਾ ਰਹੀਆਂ ਹਨ ਅਤੇ ਰੁਕੇ ਹੋਏ ਕੰਮਾਂ ਨੂੰ ਜਲਦ ਤੋਂ ਜਲਦ ਸ਼ੁਰੂ ਕਰਵਾਇਆ ਜਾ ਰਿਹਾ ਹੈ।

 

ਲਗਨਦੀਪ ਸਿੰਘ ਬਤੌਰ ਜ਼ਿਲ੍ਹਾ ਪ੍ਰਧਾਨ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਵਿੱਚ ਵੀ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ ਜਿਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ। ਮੌਜੂਦਾ ਸਮੇਂ ਵਿੱਚ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਸੰਗਠਨ ਵਿੱਚ ਵੀ ਆਪਣੀ ਸੇਵਾ ਨਿਭਾ ਰਹੇ ਹਨ।

 

ਲਗਨਦੀਪ ਸਿੰਘ ਅਗਸਤ 2016 ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਦੀ ਹਰ ਗਤੀਵਿਧੀ ਦਾ ਹਿੱਸਾ ਬਣੇ ਰਹੇ ਹਨ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਨ੍ਹਾਂ ਨੇ ਦਿਨ ਰਾਤ ਮਿਹਨਤ ਕੀਤੀ ਅਤੇ ਪਾਰਟੀ ਨੂੰ ਬਹੁਤ ਵੱਡੀ ਜਿੱਤ ਦਿਵਾਉਣ ਵਿੱਚ ਅਹਿਮ ਹਿੱਸਾ ਪਾਇਆ। ਹਾਲਾਂਕਿ ਮੌਕਾ ਦੇਖ ਦੂਜੀਆਂ ਪਾਰਟੀਆਂ ਦੇ ਨੁਮਾਇੰਦਿਆਂ ਨੇ ਵੀ ਆਪ ਉਮੀਦਵਾਰਾਂ ਨਾਲ ਆਪਣੀ ਨੇੜਤਾ ਜ਼ਾਹਰ ਕਰਨੀ ਸ਼ੁਰੂ ਕੀਤੀ ਹੈ ਪਰ ਪਾਰਟੀ ਦਾ ਕਹਿਣਾ ਹੈ ਕਿ ਪੁਰਾਣੇ ਵਰਕਰਾਂ ਨੂੰ ਪਹਿਲ ਦੇ ਆਧਾਰ ਤੇ ਕੌਂਸਲਰ ਟਿਕਟ ਦਿੱਤੀ ਜਾਏਗੀ ਜਿਸ ਮੁਤਾਬਕ ਲਗਨਦੀਪ ਸਿੰਘ ਦਾ ਨਾਮ ਰੇਸ ਵਿਚ ਸਭ ਤੋਂ ਅੱਗੇ ਚੱਲ ਰਿਹਾ ਹੈ।