ਤਹਿਸੀਲ ਪੱਧਰੀ ਮੁਕਾਬਲੇ ਕਰਵਾਏ*_ *ਆਜ਼ਾਦੀ ਮਹਾਂ ਉਤਸਵ ਤਹਿਤ ਤਹਿਸੀਲ ਪੱਧਰੀ ਕੋਰੀਓਗ੍ਰਾਫੀ ਮੁਕਾਬਲੇ ਕਰਵਾਏ*

ਲੋਹੀਆਂ ਖਾਸ 28 ਮਈ ( ਚਰਨਜੀਤ ਸਿੰਘ ) ਡਿਪਟੀ ਕਮਿਸ਼ਨਰ ਜਲੰਧਰ ਘਣਸ਼ਿਆਮ ਥੋਰੀ ਦੀਆਂ ਹਦਾਇਤਾਂ ਦੀ ਪਾਲਣਾ ਹੇਠ ਜ਼ਿਲਾ ਸਿੱਖਿਆ ਅਫਸਰ ਗੁਰਭਜਨ ਸਿੰਘ ਲਾਸਾਨੀ ਅਤੇ ਉਪ ਜਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਜੋਸ਼ੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੋਹੀਆਂ ਖਾਸ ਵਿਖੇ ਤਹਿਸੀਲ ਪੱਧਰੀ ਕੋਰਿਓਗ੍ਰਾਫੀ ਦੇ ਮੁਕਾਬਲੇ ਕਰਵਾਏ ਗਏ। ਜਿਲ੍ਹਾ ਨੋਡਲ ਅਫ਼ਸਰ ਪ੍ਰਿੰਸੀਪਲ ਅਨਿਲ ਕੁਮਾਰ ਅਵਸਥੀ ਦੀ ਯੋਗ ਅਗਵਾਈ ਵਿੱਚ ਆਜ਼ਾਦੀ ਦੇ 75ਵੇਂ ਵਰ੍ਹੇ ਨੂੰ ਸਮਰਪਿਤ ਅੰਮ੍ਰਿਤ ਮਹੋਤਸਵ ਪ੍ਰੋਗਰਾਮ ਤਹਿਤ ਇਹ ਮੁਕਾਬਲੇ ਕਰਵਾਏ ਗਏ । ਸੀਨੀਅਰ ਅਤੇ ਜੂਨੀਅਰ ਵਰਗ ਦੇ ਇਨ੍ਹਾਂ ਮੁਕਾਬਲਿਆਂ ਵਿੱਚ ਬਲਾਕ ਪੱਧਰੀ ਜੇਤੂ ਟੀਮਾਂ ਨੇ ਭਾਗ ਲਿਆ। ਦੇਸ਼ ਭਗਤੀ ਦੇ ਗੀਤਾਂ ਤੇ ਸਕੂਲੀ ਬੱਚਿਆਂ ਵਲੋਂ ਪੂਰੇ ਜੋਸ਼ ਨਾਲ ਕੋਰੀਓਗ੍ਰਾਫੀ ਦੀ ਪੇਸ਼ਕਸ਼ ਕੀਤੀ ਗਈ । ਸੀਨੀਅਰ ਵਰਗ ਦੇ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਸੀਆਂ ਨੇ ਪਹਿਲਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ਼ਾਹਕੋਟ ਨੇ ਦੂਸਰਾ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਲੋਹੀਆਂ ਖਾਸ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਜੂਨੀਅਰ ਵਰਗ ਦੇ ਮੁਕਾਬਲਿਆਂ ਵਿੱਚ ਸਰਕਾਰੀ ਮਿਡਲ ਸਕੂਲ ਮੀਆਂਵਾਲ ਅਰਾਈਆਂ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਨੇ ਦੂਸਰਾ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਲੋਹੀਆਂ ਖਾਸ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਅੱਜ ਦੇ ਮੁਕਾਬਲਿਆਂ ਵਿੱਚ ਸਮੂਹ ਬਲਾਕ ਪੱਧਰੀ ਮੁਕਾਬਲਿਆਂ ਦੇ ਜੇਤੂ ਵਿੱਦਿਆਰਥੀ ਅਤੇ ਗਾਈਡ ਅਧਿਆਪਕ ਮੌਜੂਦ ਸਨ