ਮੁਲਾਜਮਾਂ ਤੇ ਪੈਨਸ਼ਨਰਾਂ ਵੱਲੋਂ ਵਿੱਤ ਮੰਤਰੀ ਹਰਪਾਲ ਚੀਮਾ ਦੀ ਕੋਠੀ ਦਾ ਘਿਰਾਓ।
ਸਾਂਝੇ ਫਰੰਟ ਦੇ ਸੱਦੇ ਤੇ ਪੰਜਾਬ ਦੇ ਸੈਂਕੜਿਆਂ ਦੀ ਗਿਣਤੀ ਵਿੱਚ ਮੁਲਾਜਮ ਅਤੇ ਪੈਨਸ਼ਨਰਾਂ ਨੇ ਜਬਰਦਸ਼ਤ ਨਾਅਰੇਬਾਜ਼ੀ ਕਰਦਿਆਂ ਵਿੱਤ ਮੰਤਰੀ ਸ : ਹਰਪਾਲ ਸਿੰਘ ਚੀਮਾਂ ਦੀ ਕੋਠੀ ਦਾ ਘਿਰਾਓ ਕੀਤਾ ਗਿਆ । ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਦੇ ਆਗੂਆਂ ਦੀ ਅਗਵਾਈ ਵਿੱਚ ਇੱਕਠੇ ਹੋਏ ਮੁਲਾਜਮਾਂ ਅਤੇ ਪੈਨਸ਼ਨਰਾਂ ਨੇ ਸੰਗਰੂਰ ਧੂਰੀ ਰੋਡ ਦੇ ਫਲਾਈਓਵਰ ਹੇਠ ਇੱਕਠੇ ਹੋਣ ਤੋਂ ਬਾਅਦ ਰੋਹ ਭਰਪੂਰ ਮੁਜਹਾਰਾ ਕਰ ਰਹੇ ਸਨ ਤਾਂ ਪੁਲਿਸ ਨੇ ਰੋਕਾਂ ਲਗਾ ਕੇ ਮੁਲਾਜਮਾਂ ਨੂੰ ਰੋਕਣਾ ਚਾਹਿਆ ਤਾਂ ਮੁਲਾਜਮਾਂ / ਪੈਨਸ਼ਨਰਾਂ ਨੇ ਰੋਕਾਂ ਤੋੜਦਿਆਂ ਵਿੱਤ ਮੰਤਰੀ ਦੀ ਕੋਠੀ ਤੱਕ ਪਹੁੰਚ ਗਏ ਅਤੇ ਵਿੱਤ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਗਿਆ । ਇਸ ਮੌਕੇ ਇੱਕਠ ਨੂੰ ਸੰਬੋਧਨ ਕਰਦਿਆਂ ਆਗੂਆਂ ਕਨਵੀਨਰ ਸਾਥੀ ਸਤੀਸ਼ ਰਾਣਾ , ਸੁਖਦੇਵ ਸਿੰਘ ਸੈਣੀ , ਰਣਜੀਤ ਸਿੰਘ ਰਾਣਵਾਂ , ਜਰਮਨਜੀਤ ਸਿੰਘ , ਸੁਖਜੀਤ ਸਿੰਘ , ਬਾਜ ਖਹਿਰਾ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਮੌਜੂਦਾਂ ਸਰਕਾਰ ਨੇ ਮੁਲਾਜਮਾਂ / ਪੈਨਸ਼ਨਰਾਂ ਦੀਆਂ ਮੰਗਾਂ ਦਾ ਹੱਲ ਕਰਨ ਦਾ ਵਾਅਦਾ ਕੀਤਾ ਸੀ । ਆਗੂਆਂ ਨੇ ਸਰਕਾਰ ਤੇ ਦੋਸ਼ ਲਗਾਉਦਿਆਂ ਕਿਹਾ ਕਿ ਸਰਕਾਰ ਬਣਨ ਤੋਂ ਬਾਅਦ ਮੰਗਾਂ ਦਾ ਹੱਲ ਤਾਂ ਦੂਰ ਦੀ ਗੱਲ ਆ , ਸਰਕਾਰ ਦਾ ਕੋਈ ਮੰਤਰੀ ਗੱਲ ਸੁਣਨ ਲਈ ਵੀ ਤਿਆਰ ਨਹੀਂ । ਵਾਰ – ਵਾਰ ਪਹੁੰਚ ਕਰਨ ਦੇ ਬਾਅਦ ਵੀ ਜਦੋਂ ਕੋਈ ਗੱਲ ਨਾ ਸੁਣੀ ਗਈ ਤਾਂ ਅੱਜ ਮਜਬੂਰਨ ਵਿੱਤ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਾ ਪਿਆ । ਮੁਲਾਜਮ ਅਤੇ ਪੈਨਸ਼ਨਰ ਆਗੂ ਮੰਗ ਕਰ ਰਹੇ ਹਨ ਕਿ ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ , ਮਾਣ ਭੱਤਾ । ਇਨਸੈਂਟਿਵ ਮੁਲਾਜ਼ਮਾਂ ਨੂੰ ਘੱਟੋ ਘੱਟ ਤਨਖ਼ਾਹ ਦੇ ਘੇਰੇ ਵਿੱਚ ਲਿਆਂਦਾ ਜਾਵੇ , ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ , ਮੁਲਾਜ਼ਮ – ਮਜ਼ਦੂਰ ਵਿਰੋਧੀ ਕਾਨੂੰਨ ਰੱਦ ਕੀਤੇ ਜਾਣ , ਪੰਜਾਬ ਅੰਦਰ ਮੁਲਾਜਮਾਂ ਅਤੇ ਪੈਨਸ਼ਨਰਾਂ ਦੀਆਂ ਤਨਖਾਹ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕੀਤੀਆਂ ਜਾਣ , ਬੰਦ ਕੀਤੇ ਭੱਤੇ ਬਹਾਲ ਕੀਤੇ ਜਾਣ , ਕੈਸਲੈਸ ਹੈਲਥ ਸਕੀਮ ਸੋਧ ਕੇ ਸੁਰੂ ਕੀਤੀ ਜਾਵੇ , ਵਿਕਾਸ ਟੈਕਸ ਦੇ ਨਾਂ ਤੇ ਲਾਇਆਂ 200 ਰੁਪਏ ਪ੍ਰਤੀ ਮਹੀਨਾ ਜਜ਼ੀਆਂ ਟੈਕਸ ਬੰਦ ਕੀਤਾ ਜਾਵੇ , ਮੁਲਾਜਮ ਅਤੇ ਪੈਨਸ਼ਨਰਾਂ ਦੀਆਂ ਤਨਖਾਹਾਂ ਤੇ ਕੱਟ ਲਗਾਉਂਦੇ ਸਾਰੇ ਪੱਤਰ ਵਾਪਸ ਲਏ ਜਾਣ ਆਦਿ । ਇਸ ਮੌਕੇ ਮੁਲਾਜਮ ਅਤੇ ਪੈਨਸ਼ਨਰਾਂ ਦੇ ਰੋਹ ਨੂੰ ਵੇਖਦਿਆਂ ਵਿੱਤ ਮੰਤਰੀ ਦੇ ਓ.ਐਸ.ਡੀ. ਤਪਿੰਦਰ ਸਿੰਘ ਸੋਹੀ ਨੇ ਜਿਲ੍ਹਾ ਪ੍ਰਸ਼ਾਸਨ ਵੱਲੋਂ 9 ਜੂਨ ਦੀ ਵਿੱਤ ਮੰਤਰੀ ਪੰਜਾਬ ਨਾਲ ਚੰਡੀਗੜ ਵਿਖੇ ਪੈਨਲ ਮੀਟਿੰਗ ਕਰਵਾਉਣ ਦਾ ਲਿਖਤੀ ਪੱਤਰ ਆਗੂਆਂ ਨੂੰ ਸੌਂਪਿਆਂ । ਮੀਟਿੰਗ ਦਾ ਪੱਤਰ ਮਿਲਣ ਤੋਂ ਬਾਅਦ ਮੁਲਾਜਮਾਂ ਨੇ ਐਲਾਨ ਕੀਤਾ ਕਿ ਜੇਕਰ 9 ਜੂਨ ਦੀ ਮੀਟਿੰਗ ਵਿੱਚ ਸਾਰਥਿਕ ਸਿੱਟੇ ਨਾ ਨਿਕਲੇ ਤਾਂ 16 ਜੂਨ ਤੋਂ 21 ਜੂਨ ਦਰਮਿਆਨ ਲੋਕ ਸਭਾ ਹਲਕਾ ਸੰਗਰੂਰ ਦੇ ਵਿਧਾਨ ਸਭਾ ਹਲਕਿਆਂ ਵਿੱਚ ਰੋਸ ਰੈਲੀਆਂ ਅਤੇ ਰੋਸ ਮਾਰਚ ਕੀਤੇ ਜਾਣਗੇ ।