ਵੱਡੀ ਖ਼ਬਰ : ਸੁਖਬੀਰ ਬਾਦਲ ਨੇ ਸੰਗਰੂਰ ਲੋਕ ਸਭਾ ਚੋਣ ਲਈ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੂੰ ਐਲਾਨਿਆ ਉਮੀਦਵਾਰ।

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੰਗਰੂਰ ਲੋਕ ਸਭਾ ਚੋਣ ਲਈ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੂੰ ਅਕਾਲੀ ਦਲ ਤਰਫ਼ੋਂ ਉਮੀਦਵਾਰ ਐਲਾਨ ਦਿੱਤਾ ਹੈ । ਟਵੀਟ ਕਰਕੇ ਜਾਣਕਾਰੀ ਦਿੰਦਿਆਂ ਹੋਇਆ ਸੁਖਬੀਰ ਨੇ ਲਿਖਿਆ ਕਿ , ਪੰਥਕ ਜਥੇਬੰਦੀਆਂ ਅਤੇ ਬਸਪਾ ਨਾਲ ਡੂੰਘੀ ਵਿਚਾਰ ਵਟਾਂਦਰੇ ਤੋਂ ਬਾਅਦ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ‘ ਸੰਦੇਸ਼ ’ ਨੂੰ ਧਿਆਨ ਵਿੱਚ ਰੱਖਦਿਆਂ ਅਕਾਲੀ ਦਲ ਨੇ ਬੀਬੀ ਕਮਲਦੀਪ ਕੌਰ ਰਾਜੋਆਣਾ ਨੂੰ ਸੰਗਰੂਰ ਲੋਕ ਸਭਾ ਲਈ ਸਾਂਝੇ ਪੰਥਕ ਉਮੀਦਵਾਰ ਵਜੋਂ ਚੋਣ ਲੜਾਉਣ ਦਾ ਫੈਸਲਾ ਕੀਤਾ ਹੈ ।