ਸਿੱਖਿਆ ਮੰਤਰੀ ਮੀਤ ਹੇਅਰ ਦਾ ਵੱਡਾ ਬਿਆਨ , ਸੰਘਰਸ਼ੀ ਅਧਿਆਪਕ ਜਲਦ ਹੋਣਗੇ ਰੈਗਲੂਰ।

ਐੱਸ.ਐੱਸ.ਏ , ਰਮਸਾ , ਆਦਰਸ਼ ਤੇ ਮਾਡਲ ਸਕੂਲਾਂ ਦੇ ਰੈਗੂਲਰ ਹੋਏ 8886 ਅਧਿਆਪਕਾਂ ਵਿੱਚੋਂ ਸੰਘਰਸ਼ਾਂ ਦੌਰਾਨ ਮੋਹਰੀ ਭੂਮਿਕਾ ਨਿਭਾਉਣ ਵਾਲੇ ਅਧਿਆਪਕ ਆਗੂ ਹਰਿੰਦਰ ਪਟਿਆਲਾ ਅਤੇ ਮੈਡਮ ਨਵਲਦੀਪ ਸ਼ਰਮਾਂ ਦੇ ਪੱਖਪਾਤੀ ਢੰਗ ਨਾਲ ਰੋਕੇ ਗਏ ਰੈਗੂਲਰ ਆਰਡਰ ਜਾਰੀ ਕਰਵਾਉਣ ਅਤੇ ਪਿਛਲੇ 10 ਸਾਲਾਂ ਤੋਂ ਝੂਠੇ ਪੁਲਿਸ ਵਿੱਚ ਬਠਿੰਡਾ ਵਿਖੇ ਪੇਸ਼ੀਆਂ ਭੁਗਤ ਰਹੇ 59 ਅਧਿਆਪਕਾਂ ਤੇ ਦਰਜ਼ ਪੁਲਿਸ ਕੇਸ ਰੱਦ ਕਰਵਾਉਣ ਸਮੇਤ ਹੋਰ ਵਿਕਟੇਮਾਈਜ਼ੇਸ਼ਨਾਂ ਤੇ ਪੁਲਿਸ ਕੇਸ ਰੱਦ ਕਰਵਾਉਣ ਲਈ ਡੈਮੋਕ੍ਰੇਟਿਕ ਟੀਚਰਜ਼ ਫਰੰਟ ( ਡੀ.ਟੀ.ਐੱਫ . ) ਦੇ ਵਫਦ ਵਲੋਂ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਦੀ ਅਗਵਾਈ ਵਿੱਚ ਸੂਬਾਈ ਆਗੂਆਂ ਮੁਕੇਸ਼ ਗੁਜਰਾਤੀ , ਰਾਜੀਵ ਬਰਨਾਲਾ , , ਬੇਅੰਤ ਫੂਲੇਵਾਲ ਅਤੇ ਹਰਦੀਪ ਟੋਡਰਪੁਰ ਤੇ ਅਧਾਰਿਤ ਵਫ਼ਦ ਵੱਲੋਂ ਮੁੱਖ ਸਕੱਤਰੇਤ ਵਿਖੇ ਸਿੱਖਿਆ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨਾਲ ਮੀਟਿੰਗ ਕੀਤੀ ਗਈ । ਜਿਕਰਯੋਗ ਹੈ ਕਿ ਇਹਨਾਂ ਮਸਲਿਆਂ ਸੰਬੰਧੀ ਜਥੇਬੰਦੀ ਵੱਲੋਂ 29 ਮਈ ਨੂੰ ਬਰਨਾਲਾ ਵਿਖੇ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ ਗਿਆ ਸੀ । ਮੀਟਿੰਗ ਉਪਰੰਤ ਪ੍ਰੈੱਸ ਦੇ ਨਾਮ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਪ੍ਰਧਾਨ ਵਿਕਰਮ ਦੇਵ ਸਿੰਘ , ਜਨਰਲ ਸਕੱਤਰ ਮੁਕੇਸ਼ ਗੁਜਰਾਤੀ , ਵਿੱਤ ਸਕੱਤਰ ਅਸ਼ਵਨੀ ਅਵਸਥੀ , ਸੂਬਾਈ ਆਗੂਆਂ ਜਗਪਾਲ ਬੰਗੀ ਅਤੇ ਰਘਵੀਰ ਭਵਾਨੀਗੜ੍ਹ ਨੇ ਦੱਸਿਆ ਕਿ ਸਿੱਖਿਆ ਮੰਤਰੀ ਉਕਤ ਮੰਗਾਂ ਸੰਬੰਧੀ ਜਾਣਕਾਰੀ ਦਿੱਤੀ ਗਈ ਕਿ ਦੋ ਅਧਿਆਪਕਾਂ ਦੇ ਰੈਗੂਲਰ ਆਰਡਰ ਜਾਰੀ ਕਰਨ ਦੀ ਪ੍ਰਕਿਰਿਆ ਜਾਰੀ ਹੈ ਅਤੇ ਇਹਨਾਂ ਦੇ ਤਨਖਾਹ ਸਕੇਲਾਂ ਸੰਬੰਧੀ ਵਿੱਤ ਵਿਭਾਗ ਤੋਂ ਅਗਵਾਈ ਮੰਗੀ ਗਈ ਹੈ ਅਤੇ ਹਰ ਹਾਲਤ ਵਿੱਚ 30 ਜੂਨ ਤੱਕ ਹਰ ਹਾਲਤ ਵਿੱਚ ਰੈਗੂਲਰ ਆਰਡਰ ਜਾਰੀ ਕਰ ਦਿੱਤੇ ਜਾਣਗੇ । ਇਸੇ ਤਰ੍ਹਾਂ ਪਿਛਲੀਆਂ ਸਰਕਾਰਾਂ ਦੁਆਰਾ ਸੰਘਰਸ਼ ਦੌਰਾਨ ਦਰਜ਼ ਕੀਤੇ ਪੁਲਿਸ ਕੇ ਵਾਪਿਸ ਲੈਣ ਲਈ ਸਿੱਖਿਆ ਸਕੱਤਰ ਵੱਲੋਂ ਗ੍ਰਹਿ ਵਿਭਾਗ ਨੂੰ ਪੱਤਰ ਭੇਜ ਦਿੱਤਾ ਗਿਆ ਹੈ ।ਸਿੱਖਿਆ ਮੰਤਰੀ ਦੁਆਰਾ ਭਰੋਸਾ ਦਿੱਤਾ ਗਿਆ ਕਿ ਅਧਿਆਪਕਾਂ ਦੀਆਂ ਹੋਰ ਸਾਰੀਆਂ ਵਿਕਟੇਮਾਈਜੇਸ਼ਨਾਂ ਜਲਦ ਹੱਲ ਕਰ ਦਿੱਤੀਆਂ ਜਾਣਗੀਆਂ । ਆਗੂਆਂ ਨੇ ਆਖਿਆ ਕਿ ਜਥੇਬੰਦੀ ਵੱਲੋਂ ਸਿੱਖਿਆ ਮੰਤਰੀ ਨੂੰ ਸਪੱਸ਼ਟ ਕੀਤਾ ਗਿਆ ਹੈ ਕਿ ਜੇਕਰ ਦੋਨੋਂ ਅਧਿਆਪਕਾਂ ਨੂੰ ਪੰਜਾਬ ਦੇ ਤਨਖਾਹ ਸਕੇਲਾਂ ਅਤੇ ਸਮੁੱਚੇ ਬਕਾਇਆਂ ਸਮੇਤ 30 ਜੂਨ ਤੱਕ ਰੈਗੂਲਰ ਆਰਡਰ ਨਾ ਜਾਰੀ ਕੀਤੇ ਗਏ ਅਤੇ ਹੋਰ ਮੰਗਾਂ ਦਾ ਠੋਸ ਹੱਲ ਨਾ ਕੀਤਾ ਗਿਆ ਤਾਂ ਜਥੇਬੰਦੀ ਸੰਘਰਸ਼ ਕਰਨ ਲਈ ਮਜ਼ਬੂਰ ਹੋਵੇਗੀ । ਉਹਨਾਂ ਆਖਿਆ ਕਿ ਜਥੇਬੰਦੀ ਵੱਲੋਂ ਸੂਬਾ ਕਮੇਟੀ ਦੀ ਮੀਟਿੰਗ 3 ਜੁਲਾਈ ਨੂੰ ਲੁਧਿਆਣਾ ਵਿਖੇ ਸੱਦੀ ਗਈ ਹੈ , ਜਿਸ ਵਿੱਚ ਮੰਗਾਂ ਪੂਰੀਆਂ ਨਾ ਹੋਣ ਦੀ ਸੂਰਤ ਵਿੱਚ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ । ਇਸ ਮੌਕੇ ਜਥੇਬੰਦੀ ਦੇ ਆਗੂ ਹਰਜਿੰਦਰ ਸਿੰਘ ਗੁਰਦਾਸਪੁਰ , ਪ੍ਰਿੰਸੀਪਲ ਲਖਵਿੰਦਰ ਸਿੰਘ , ਪਰਮਿੰਦਰ ਮਾਨਸਾ , ਸੁਖਦੇਵ ਡਾਨਸੀਵਾਲ , ਨਛੱਤਰ ਸਿੰਘ ਤਰਨਤਾਰਨ , ਨਿਰਮਲ ਸਿੰਘ ਚੌਹਾਣਕੇ , ਅਤਿੰਦਰਪਾਲ ਪਟਿਆਲਾ , ਸੁਖਦੀਪ ਤਪਾ , ਸੁਖਵਿੰਦਰ ਗਿਰ , ਗਿਆਨ ਚੰਦ ਰੋਪੜ , ਹਰਿੰਦਰਜੀਤ ਸਿੰਘ ਤੋਂ ਇਲਾਵਾ ਕ੍ਰਿਸ਼ਨ ਸਿੰਘ ਚੌਹਾਣਕੇ , ਰਾਜਵਿੰਦਰ ਸਿੰਘ ਧਨੋਆ , ਅਮਨਦੀਪ ਸਿੰਘ , ਸੁਖਵਿੰਦਰ ਸਿੰਘ , ਅਮਨ ਵਸ਼ਿਸ਼ਟ , ਮੈਡਮ ਨਵਲਦੀਪ ਸ਼ਰਮਾ , ਹਰਿੰਦਰ ਸਿੰਘ ਪਟਿਆਲਾ , ਗਗਨ ਵਸ਼ਿਸ਼ਟ , ਵਿਕਰਮਜੀਤ ਅਲੂਣਾ , ਜਗਜੀਤ ਜਟਾਣਾ ਅਤੇ ਪਰਗਟ ਸਿੰਘ ਆਦਿ ਮੌਜੂਦ ਰਹੇ ।