_*ਏਕਤਾ ਨੇ ਬਣਾਈ ਮੈਰਿਟ ਵਿੱਚ ਜਗ੍ਹਾ*_
ਜਲੰਧਰ 5 ਜੁਲਾਈ ( ਚਰਨਜੀਤ ਸਿੰਘ ) ਸਰਦਾਰ ਦਰਬਾਰਾ ਸਿੰਘ ਮੈਮੋਰੀਅਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਲਸੀਆਂ ਨੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਿੱਦਿਆ ਦੇ ਖੇਤਰ ਵਿੱਚ ਮੱਲਾਂ ਮਾਰੀਆਂ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਦੇ ਨਤੀਜਿਆਂ ਵਿੱਚ ਇਸ ਸਕੂਲ ਦੀ ਵਿਦਿਆਰਥਣ ਏਕਤਾ ਨੇ 650 ਵਿੱਚੋਂ 631 ਨੰਬਰ ਪ੍ਰਾਪਤ ਕਰਕੇ ਜ਼ਿਲ੍ਹੇ ਵਿੱਚ ਛੇਵਾਂ ਸਥਾਨ ਪ੍ਰਾਪਤ ਕਰਦੇ ਹੋਏ ਆਪਣੇ ਸਕੂਲ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ। ਗੌਰਤਲਬ ਹੈ ਕਿ ਉਪਰੋਕਤ ਸਕੂਲ ਪ੍ਰਿੰਸੀਪਲ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਵਿੱਦਿਆ ਦੇ ਖੇਤਰ ਵਿੱਚ ਪੰਜਾਬ ਦੇ ਮੋਹਰੀ ਸਕੂਲਾਂ ਵਿਚ ਸ਼ਾਮਲ ਹੋ ਚੁੱਕਾ ਹੈ ।ਇਸ ਮੌਕੇ ਸਕੂਲ ਪ੍ਰਿੰਸੀਪਲ ਅਤੇ ਸਮੂਹ ਸਟਾਫ ਦੁਆਰਾ ਵਿਦਿਆਰਥਣ ਏਕਤਾ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ ।