_*ਤਹਿਸੀਲ ਪੱਧਰੀ ਸਲੋਗਨ, ਸੁੰਦਰ ਲਿਖਾਈ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ*_
ਜਲੰਧਰ, 25 ਜੁਲਾਈ ( ਚਰਨਜੀਤ ਸਿੰਘ ) ਦੇਸ਼ ਦੀ ਆਜ਼ਾਦੀ ਦੇ 75ਵੇਂ ਵਰ੍ਹੇ ਨੂੰ ਸਮਰਪਿਤ “ਆਜ਼ਾਦੀ ਕਾ ਅੰਮ੍ਰਿਤ ਮਹੋਤਸਵ” ਤਹਿਤ ਉੱਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੀਵ ਜੋਸ਼ੀ, ਨੋਡਲ ਅਫਸਰ ਪ੍ਰਿੰਸੀਪਲ ਅਨਿਲ ਕੁਮਾਰ ਅਵਸਥੀ ਅਤੇ ਸਹਾਇਕ ਨੋਡਲ ਅਫ਼ਸਰ ਪ੍ਰਿੰਸੀਪਲ ਦਿਨੇਸ਼ ਵਰਮਾ ਦੀ ਅਗਵਾਈ ਹੇਠ ਅੱਜ ਜਲੰਧਰ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਵਿੱਚ ਤਹਿਸੀਲ ਪੱਧਰੀ ਮੁਕਾਬਲੇ ਕਰਵਾਏ ਗਏ। ਜਲੰਧਰ-1, ਜਲੰਧਰ-2, ਫਿਲੌਰ, ਸ਼ਾਹਕੋਟ ਅਤੇ ਨਕੋਦਰ ਤਹਿਸੀਲਾਂ ਵਿਚ ਆਉਂਦੇ ਵੱਖ-ਵੱਖ ਬਲਾਕਾਂ ਦੇ ਜੇਤੂ ਵਿਦਿਆਰਥੀਆਂ ਵੱਲੋਂ ਇਨ੍ਹਾਂ ਤਹਿਸੀਲ ਪੱਧਰੀ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ ਗਿਆ। ਇਸੇ ਲੜੀ ਤਹਿਤ ਅੱਜ ਸਰਕਾਰੀ ਮਾਡਲ ਸਹਿ-ਸਿੱਖਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਲਾਡੋਵਾਲੀ ਰੋਡ ਵਿਖੇ ਸਲੋਗਨ , ਸੁੰਦਰ ਲਿਖਾਈ ਅਤੇ ਪੋਸਟਰ ਮੇਕਿੰਗ ਦੇ ਤਹਿਸੀਲ ਪੱਧਰੀ ਮੁਕਾਬਲੇ ਕਰਵਾਏ ਗਏ। ਚਾਰ ਬਲਾਕਾਂ ਦੇ ਜੇਤੂ ਵਿਦਿਆਰਥੀਆਂ ਦਰਮਿਆਨ ਕਰਵਾਏ ਗਏ ਸੁੰਦਰ ਲਿਖਾਈ ਦੇ ਮੁਕਾਬਲਿਆਂ ਅਧੀਨ ਜੂਨੀਅਰ ਵਰਗ ਵਿਚੋਂ ਸਰਕਾਰੀ ਹਾਈ ਸਕੂਲ ਨੰਗਲ ਸਲਾਲਾ ਪਹਿਲੇ, ਸਰਕਾਰੀ ਮਿਡਲ ਸਕੂਲ ਢੇਹਪੁਰ ਦੂਸਰੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਹੀਮਪੁਰ ਤੀਸਰੇ ਨੰਬਰ ਤੇ ਰਿਹਾ। ਸੀਨੀਅਰ ਵਰਗ ਦੇ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਗਪੁਰ ਪਹਿਲੇ, ਸਰਕਾਰੀ ਕੰਨਿਆ ਹਾਈ ਸਕੂਲ ਗਾਂਧੀਨਗਰ ਦੂਸਰੇ ਅਤੇ ਸਰਕਾਰੀ ਹਾਈ ਸਕੂਲ ਬੁਲੰਦਪੁਰ ਤੀਸਰੇ ਨੰਬਰ ਤੇ ਰਿਹਾ। ਪੋਸਟਰ ਮੇਕਿੰਗ ਦੇ ਜੂਨੀਅਰ ਵਰਗ ਦੇ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁਰਦਪੁਰ ਨੇ ਪਹਿਲਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਆਦਰਸ਼ ਨਗਰ ਨੇ ਦੂਸਰਾ ਅਤੇ ਸਰਕਾਰੀ ਹਾਈ ਸਕੂਲ ਗਾਂਧੀ ਨਗਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਪੋਸਟਰ ਮੇਕਿੰਗ ਦੇ ਸੀਨੀਅਰ ਵਰਗ ਦੇ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਸਤਫਾਪੁਰ ਨੇ ਪਹਿਲਾ ਸਰਕਾਰੀ ਹਾਈ ਸਕੂਲ ਗਾਂਧੀਨਗਰ ਨੇ ਦੂਸਰਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁਰਦਪੁਰ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਸਲੋਗਨ ਲੇਖਨ ਮੁਕਾਬਲਿਆਂ ਦੇ ਜੂਨੀਅਰ ਵਰਗ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁਰਦਪੁਰ ਨੇ ਪਹਿਲਾ , ਸਰਕਾਰੀ ਹਾਈ ਸਕੂਲ ਆਲਮਪੁਰ ਬੱਕਾ ਨੇ ਦੂਸਰਾ ਅਤੇ ਸਰਕਾਰੀ ਹਾਈ ਸਕੂਲ ਘੋੜੇਵਾਹੀ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਸੀਨੀਅਰ ਵਰਗ ਦੇ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁਰਦਪੁਰ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਦਰਸ਼ ਨਗਰ ਨੇ ਦੂਸਰਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਕਲਾਂ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਤਹਿਸੀਲ ਪੱਧਰੀ ਮੁਕਾਬਲਿਆਂ ਵਿਚ ਪ੍ਰਿੰਸੀਪਲ ਕੁਲਦੀਪ ਕੌਰ, ਚਰਨਜੀਤ ਸਿੰਘ, ਦੀਪਾਲੀ ਅਤੇ ਅੰਜੂ ਵੱਲੋਂ ਬਤੌਰ ਜੱਜ ਦੀ ਭੂਮਿਕਾ ਨਿਭਾਈ ਗਈ । ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਸੁਰਿੰਦਰ ਸੈਣੀ ਵੱਲੋਂ ਵਿਦਿਆਰਥੀਆਂ ਨੂੰ ਦੇਸ਼ ਦੀ ਆਜ਼ਾਦੀ ਦੇ 75ਵੇਂ ਵਰ੍ਹੇ ਦੀਆ ਵਧਾਈਆਂ ਦਿੱਤੀਆਂ ਗਈਆਂ। ਸਕੂਲ ਪ੍ਰਿੰਸੀਪਲ ਮਨਿੰਦਰ ਕੌਰ ਵਲੋਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਬਲਾਕ ਨੋਡਲ ਅਫਸਰ ਪ੍ਰਿੰਸੀਪਲ ਅਨਿਲ ਕੁਮਾਰ ਅਵਸਥੀ ਵੱਲੋਂ ਅੱਜ ਵੱਖ-ਵੱਖ ਤਹਿਸੀਲ ਪੱਧਰੀ ਮੁਕਾਬਲਿਆਂ ਦਾ ਜਾਇਜ਼ਾ ਲੈਣ ਲਈ ਸਕੂਲਾਂ ਦਾ ਦੌਰਾ ਕੀਤਾ ਗਿਆ।