ਵੱਡੀ ਖ਼ਬਰ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਨਹੀਂ ਹੋਵੇਗਾ ਨਿੱਜੀਕਰਨ , ਝੁਕੀ ਕੇਂਦਰ ਸਰਕਾਰ…

ਪੰਜਾਬ ਦੀਆਂ ਵਿਦਿਆਰਥੀ ਜਥੇਬੰਦੀਆਂ ਦੀ ਬੀਤੇ ਕੱਲ੍ਹ ਉਸ ਵੇਲੇ ਜਿੱਤ ਹੋ ਗਈ , ਜਦੋਂ ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਕੇਂਦਰੀਕਰਨ ਕਰਨ ਤੋਂ ਨਾਂਹ ਕਰ ਦਿੱਤੀ । ਦਰਅਸਲ , ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਣੀ ਹੁਰਾਂ ਵਲੋਂ ਰਾਜ ਸਭਾ ਵਿੱਚ ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਬਾਰੇ ਸਵਾਲ ਪੁੱਛਿਆ ਸੀ । ਜਿਸ ਦੇ ਜਵਾਬ ਵਿੱਚ ਕੇਂਦਰ ਸਰਕਾਰ ਨੇ ਆਖਿਆ ਕਿ , ਫਿਲਹਾਲ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਨਿੱਜੀਕਰਨ ਨਹੀਂ ਕੀਤਾ ਜਾ ਰਿਹਾ ।