*ਗਾਂਧੀ ਕੈਂਪ ਵਿਖੇ ਕਰਵਾਇਆ ਗਿਆ ਸਾਲਾਨਾ ਇਨਾਮ ਵੰਡ ਸਮਾਰੋਹ*

ਜਲੰਧਰ, 19 ਸਤੰਬਰ ( ਚਰਨਜੀਤ ਸਿੰਘ ) ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਗਾਂਧੀ ਕੈਂਪ ਵਿਖੇ ਅੱਜ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਇਸ ਸਮਾਰੋਹ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੂੰ ਵਿੱਦਿਅਕ, ਸਹਿ-ਵਿੱਦਿਅਕ ਗਤੀਵਿਧੀਆਂ ਅਤੇ ਖੇਡਾਂ ਵਿੱਚ ਵਧੀਆ ਪ੍ਰਾਪਤੀਆਂ ਲਈ ਇਨਾਮ ਵੰਡੇ ਗਏ। ਪ੍ਰਿੰਸੀਪਲ ਕੁਮਦ ਸ਼ਰਮਾ ਦੀ ਅਗਵਾਈ ਵਿੱਚ ਕਰਵਾਏ ਗਏ ਇਸ ਸਮਾਰੋਹ ਵਿਚ ਰੋਟੇੇਰੀਅਨ ਡਾ. ਐੱਸ ਪੀ ਐੱਸ ਗਰੋਵਰ ਅਤੇ ਰੋਟੇਰੀਅਨ ਇੰਜ. ਕੁਲਦੀਪ ਸਿੰਘ ਵਲੋਂ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਗਈ। ਸਮਾਰੋਹ ਦੌਰਾਨ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਮੁੱਖ ਮਹਿਮਾਨ ਵੱਲੋਂ ਵਿਦਿਆਰਥੀਆਂ ਦੇ ਨਾਲ ਨਾਲ ਸਕੂਲ ਦੇ ਸਮੂਹ ਅਧਿਆਪਕਾਂ ਅਤੇ ਮਿਡ ਡੇ ਮੀਲ ਵਰਕਰਾਂ ਨੂੰ ਵੀ ਸਨਮਾਨਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਸਮੂਹ ਸਟਾਫ ਸਮੇਤ ਐੱਸਐੱਮਸੀ ਕਮੇਟੀ ਮੈਂਬਰ ਅਤੇ ਵਿਦਿਆਰਥੀਆਂ ਦੇ ਮਾਤਾ-ਪਿਤਾ ਮੌਜੂਦ ਸਨ।