ਮੁੱਖ ਮੰਤਰੀ ਦੇ ਪਹੁੰਚਣ ਤੋਂ ਪਹਿਲਾਂ ਸ਼ਹੀਦ ਭਗਤ ਸਿੰਘ ਦੇ ਪਿੰਡ ‘ ਚ ਪਾਣੀ ਵਾਲੀ ਟੈਂਕੀ ਉਤੇ ਚੜ੍ਹੇ ਬੇਰੁਜ਼ਗਾਰ ਅਧਿਆਪਕ….

ਰੁਜ਼ਗਾਰ ਦੀ ਮੰਗ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਅਧਿਆਪਕ ਪਾਣੀ ਵਾਲੀ ਟੈਂਕੀ ਉਤੇ ਚੜ੍ਹ ਗਏ । ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਖੜਕੜ ਕਲਾਂ ਵਿਖੇ ਰੱਖੇ ਸਮਾਗਮ ਵਿੱਚ ਮੁੱਖ ਮੰਤਰੀ ਦੇ ਪਹੁੰਚਣ ਤੋਂ ਪਹਿਲਾਂ ਸਮਾਗਮ ਵਾਲੀ ਥਾਂ ਤੋਂ ਕੁਝ ਦੂਰੀ ਉਤੇ ਪਾਣੀ ਵਾਲੀ ਟੈਂਕੀ ਉਤੇ ਤਿੰਨ ਬੇਰੁਜ਼ਗਾਰ ਪੀਟੀਆਈ ਅਧਿਆਪਕ ਚੜ੍ਹ ਗਏ । ਬੇਰੁਜ਼ਗਾਰ ਅਧਿਆਪਕ ਸਿੰਪੀ ਸ਼ਰਮਾ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਮੈਨੂੰ ਆਪਣੀ ਛੋਟੀ ਭੈਣਾ ਬਣਾ ਕੇ ਇਹ ਕਹਿੰਦੇ ਹੋਏ ਸੰਘਰਸ਼ ਖਤਮ ਕਰਵਾਇਆ ਸੀ ਕਿ ਸਾਡੀ ਸਰਕਾਰ ਆਉਣ ਉਤੇ ਪਹਿਲ ਦੇ ਆਧਾਰ ਉਤੇ ਤੁਹਾਡੀਆਂ ਮੰਗਾਂ ਮੰਨੀਆਂ ਜਾਣਗੀਆਂ । ਉਨ੍ਹਾਂ ਕਿਹਾ ਕਿ ਹੁਣ ਮੰਗਾਂ ਮੰਨਣੀਆਂ ਤਾਂ ਦੂਰ ਦੀ ਗੱਲ ਸਾਨੂੰ ਗੱਲਬਾਤ ਕਰਨ ਲਈ ਵੀ ਸਮਾਂ ਨਹੀਂ ਦਿੱਤਾ ਜਾ ਰਿਹਾ । ਉਨ੍ਹਾਂ ਕਿਹਾ ਕਿ ਹੁਣ ਇਹ ਦੇਖਦੇ ਹਾਂ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਆਪਣੇ ਵਾਅਦੇ ਦੇ ਮੁਤਾਬਕ ਸਾਡੀ ਗੱਲ ਸੁਣਨਦੇ ਹਨ ਜਾਂ ਨਹੀਂ ।