*ਜ਼ਿਲ੍ਹਾ ਪੱਧਰੀ “ਕਲਾ ਉਤਸਵ” ਮੁਕਾਬਲੇ ਕਰਵਾਏ ਗਏ*

ਜਲੰਧਰ, 12 ਅਕਤੂਬਰ ( ਚਰਨਜੀਤ ਸਿੰਘ )

ਭਾਰਤ ਸਰਕਾਰ ਪ੍ਰੋਜੈਕਟ ਸਮੱਗਰਾ ਸਿੱਖਿਆ ਅਭਿਆਸ ਤਹਿਤ “ਕਲਾ ਉਤਸਵ” ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਉੱਪ ਜਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਜੋਸ਼ੀ ਦੀ ਅਗਵਾਈ ਵਿੱਚ ਸਥਾਨਕ ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ, ਸਰਕਾਰੀ ਮਾਡਲ ਸਹਿ-ਸਿੱਖਿਆ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਅਤੇ ਐਸ ਡੀ ਫੁੱਲਰਵਾਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਨੋਡਲ ਅਫਸਰ ਕਲਾ ਉਤਸਵ ਪ੍ਰਿੰਸੀਪਲ ਦਿਨੇਸ਼ ਵਰਮਾ ਨੇ ਦੱਸਿਆ ਕਿ ਸਮੱਗਰ ਸਿੱਖਿਆ ਅਭਿਆਨ ਤਹਿਤ ਕਲਾ ਉਤਸਵ ਵਿੱਚ ਨੌਂਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਉਨ੍ਹਾਂ ਜਾਣਕਾਰੀ ਦਿੱਤੀ ਕਿ ਕਲਾਸੀਕਲ ਨਾਚ, ਲੋਕ ਨਾਚ, ਮੋਨੋ ਐਕਟਿੰਗ , ਪੇਂਟਿੰਗ , 3-ਡੀ ਆਰਟ, ਵੋਕਲ ਕਲਾਸੀਕਲ ਗੀਤ, ਲੋਕ-ਗੀਤ ਗਾਇਨ ਆਦਿ ਮੁਕਾਬਲਿਆਂ ਵਿੱਚ ਸਰਕਾਰੀ ਅਤੇ ਗ਼ੈਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਵੱਧ ਚੜ ਕੇ ਭਾਗ ਲਿਆ। ਇਸ ਦੌਰਾਨ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਰਾਜੀਵ ਜੋਸ਼ੀ ਨੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸ਼ੁਭਇੱਛਾਵਾਂ ਦਿੰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਦੇ ਹਨ ਅਤੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਸੱਭਿਆਚਾਰਿਕ ਮੁਕਾਬਲਿਆਂ ਵਿੱਚ ਵੀ ਰੁਚੀ ਲੈਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਅਜਿਹੇ ਪ੍ਰੋਗਰਾਮ ਕਰਵਾਉਣਾ ਸ਼ਲਾਘਾਯੋਗ ਉਪਰਾਲਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੇ ਮੁਕਾਬਲੇ ਕਰਵਾਏ ਜਾਣੇ ਚਾਹੀਦੇ ਹਨ। ਪ੍ਰੋਗਰਾਮ ਦੇ ਅਖੀਰ ਵਿੱਚ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਜੋਸ਼ੀ, ਨੋਡਲ ਅਫਸਰ ਪ੍ਰਿੰਸੀਪਲ ਦਿਨੇਸ਼ ਵਰਮਾ, ਪ੍ਰਿੰਸੀਪਲ ਗੁਰਿੰਦਰਜੀਤ ਕੌਰ, ਪ੍ਰਿੰਸੀਪਲ ਮਨਿੰਦਰ ਕੌਰ, ਪ੍ਰਿੰਸੀਪਲ ਸੰਗੀਤਾ ਭਾਟੀਆ, ਪ੍ਰਿੰਸੀਪਲ ਪਰਮਿੰਦਰ ਫਲੋਰਾ, ਪ੍ਰਿੰਸੀਪਲ ਕੁਲਜੀਤ ਕੌਰ, ਪ੍ਰਿੰਸੀਪਲ ਹਰਜਿੰਦਰ ਕੌਰ ਵਲੋਂ ਜੇਤੂ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਅੱਜ ਦੇ ਮੁਕਾਬਲਿਆਂ ਵਿਚ ਲੈਕਚਰਰਾਰ ਵੰਦਨਾ ਸ਼ਰਮਾ, ਰਾਜਵਿੰਦਰ ਕੌਰ, ਜਯੋਤੀ, ਰਮੇਸ਼ ਪਾਲ, ਸੁਨੀਤਾ, ਪੁਨੀਤ, ਸੁਖਵਿੰਦਰ ਸਿੰਘ, ਮਨਦੀਪ ਕੌਰ ਅਤੇ ਵਿਕਰਮ ਸਿੰਘ ਵੱਲੋਂ ਬਤੌਰ ਜੱਜ ਦੀ ਭੂਮਿਕਾ ਨਿਭਾਈ ਗਈ।ਜ਼ਿਕਰਯੋਗ ਹੈ ਕਿ ਜ਼ਿਲਾ ਪੱਧਰੀ ਮੁਕਾਬਲਿਆਂ ਦੇ ਜੇਤੂ ਵਿਦਿਆਰਥੀ ਰਾਜ ਪੱਧਰੀ ਮੁਕਾਬਲਿਆਂ ਵਿੱਚ ਭਾਗ ਲੈਣਗੇ। ਇਸ ਮੌਕੇ ਜ਼ਿਲ੍ਹਾ ਮੈਂਟਰ ਜਸਵਿੰਦਰ ਸਿੰਘ, ਜ਼ਿਲ੍ਹਾ ਮੈਂਟਰ ਹਰਜੀਤ ਬਾਵਾ, ਲੈਕਚਰਾਰ ਹਰਦਰਸ਼ਨ ਸਿੰਘ, ਹਰਜੀਤ ਸਿੰਘ, ਹਨੀ, ਬਲਜੀਤ ਕੌਰ ਬੱਲ ਤੋਂ ਅਲਾਵਾ ਭਾਗ ਲੈਣ ਵਾਲੇ ਵਿਦਿਆਰਥੀ ਅਤੇ ਉਨ੍ਹਾਂ ਨਾਲ ਆਏ ਗਾਈਡ ਅਧਿਆਪਕ ਵੀ ਹਾਜ਼ਰ ਸਨ।