ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੂਰਬ ਦੀਆਂ ਲੱਖ ਲੱਖ ਵਧਾਈਆਂ ਹੋਣ।
ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧ ਜਗ ਚਾਨਣ ਹੋਆ ॥ ਜਿਉਂ ਕਰ ਸੂਰਜ ਨਿਕਲਿਆ ਤਾਰੇ ਛਪੇ ਅੰਧੇਰ ਪਲੋਆ ॥ ਸਿੰਘ ਬੁਕੇ ਮਿਰਗਾਵਲੀ ਭੰਨੀ ਜਾਏ ਨ ਧੀਰ ਧਰੋਆ ॥ ਜਿਥੈ ਬਾਬਾ ਪੈਰ ਧਰੈ ਪੂਜਾ ਆਸਣ ਥਾਪਣ ਸੋਆ ॥ ਸਿਧ ਆਸਣ ਸਭ ਜਗਤ ਦੇ ਨਾਨਕ ਆਦ ਮਤੇ ਜੇ ਕੋਆ ॥ ਘਰ ਘਰ ਅੰਦਰ ਧਰਮਸਾਲ ਹੋਵੈ ਕੀਰਤਨੁ ਸਦਾ ਵਿਸੋਆ ॥ ਬਾਬੇ ਤਾਰੇ ਚਾਰ ਚਕ ਨੌ ਖੰਡ ਪ੍ਰਿਥਮੀ ਸਚਾ ਢੋਆ ॥ ਗੁਰਮੁਖ ਕਲਿ ਵਿਚ ਪਰਗਟ ਹੋਆ ॥੨੭ ( ਅਵਤਾਰ ਦਿਵਸ ਗੁਰੂ ਨਾਨਕ ਪਾਤਸਾਹ ਜੀ ) ‘ ਧੰਨ ਗੁਰੂ ਨਾਨਕ ਪਾਤਸ਼ਾਹ ਜੀ ਦੇ 553 ਵੇਂ ਅਵਤਾਰ ਦਿਹਾੜੇ ਦੀਆਂ ਸਭ ਸਿੱਖ ਅਤੇ ਨਾਨਕ ਨਾਮ ਲੇਵਾ ਸੰਗਤਾ ਨੂੰ ਬਹੁਤ ਬਹੁਤ ਮੁਬਾਰਕਾਂ ,