ਪੰਜਾਬ ‘ ਚ ਨਵੀਂ ਸਿੱਖਿਆ ਨੀਤੀ 2020 ਲਾਗੂ ਕਰਨ ਦੀ ਤਿਆਰੀ ? ਸਿੱਖਿਆ ਵਿਭਾਗ ਦੇ ਅਫ਼ਸਰਾਂ ਨਾਲ ਹੋਈ ਅਹਿਮ ਮੀਟਿੰਗ।
ਪੰਜਾਬ ਸਰਕਾਰ ਦੇ ਵਲੋਂ ਸੂਬੇ ਦੇ ਅੰਦਰ ਨਵੀਂ ਸਿੱਖਿਆ ਨੀਤੀ 2020 ਲਾਗੂ ਕਰਨ ਦੀ ਤਿਆਰੀ ਖਿੱਚ ਲਈ ਗਈ ਹੈ । ਇਸ ਸਬੰਧੀ ਬੇਸ਼ੱਕ ਸਿੱਧੇ ਤੌਰ ‘ ਤੇ ਤਾਂ ਸਰਕਾਰ ਵੱਲੋਂ ਕੁੱਝ ਨਹੀਂ ਕਿਹਾ , ਪਰ ਬੀਤੇ ਕੱਲ੍ਹ ਹੋਈ ਸਿੱਖਿਆ ਅਫ਼ਸਰਾਂ ਨਾਲ ਸਮਾਜਿਕ ਸੁਰੱਖਿਆ , ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ . ਬਲਜੀਤ ਕੌਰ ਦੀ ਮੀਟਿੰਗ ਵਿਚ , ਨਵੀਂ ਸਿੱਖਿਆ ਨੀਤੀ -2020 ਦੇ ਮੱਦੇਨਜ਼ਰ ਰਾਜ ਦੀ ਈਸੀਸੀਈ ਨੀਤੀ ਵਿੱਚ ਲੋੜੀਂਦੀਆਂ ਤਬਦੀਲੀਆਂ ਕਰਨ ਲਈ ਸਿੱਖਿਆ ਵਿਭਾਗ ਅਤੇ ਸਮਾਜਿਕ ਸੁਰੱਖਿਆ , ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੀ ਲੋੜੀਂਦੀਆਂ ਸੋਧਾਂ ਕਰਨ ਉਪਰੰਤ ਅਪਡੇਟ ਨੀਤੀ 31 ਜੁਲਾਈ , 2023 ਤੱਕ ਤਿਆਰ ਕੀਤੇ ਜਾਣ ਦੀ ਚਰਚਾ ਹੋਈ । ਦਰਅਸਲ , ਸਮਾਜਿਕ ਸੁਰੱਖਿਆ , ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ . ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਸੂਬੇ ਵਿੱਚ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ ( ਈ.ਸੀ.ਸੀ.ਈ. ) ਨੀਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਿੱਖਿਆ ਵਿਭਾਗ ਨਾਲ ਅੱਜ ਆਪਣੇ ਦਫ਼ਤਰ ਪੰਜਾਬ ਸਿਵਲ ਸਕੱਤਰੇਤ , ਚੰਡੀਗੜ੍ਹ ਵਿਖੇ ਅਹਿਮ ਮੀਟਿੰਗ ਕੀਤੀ ਗਈ । ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਕੈਬਨਿਟ ਮੰਤਰੀ ਡਾ . ਬਲਜੀਤ ਕੌਰ ਨੇ ਦੱਸਿਆ ਕਿ 0-6 ਸਾਲ ਦਾ ਸਮਾਂ ਹਰੇਕ ਬੱਚੇ ਲਈ ਬਹੁਤ ਮਹੱਤਵਪੂਰਨ ਹੁੰਦਾ ਹੈ ਜਦੋਂ ਉਸ ਨੂੰ ਸਰੀਰਕ , ਭਾਵਨਾਤਮਕ , ਮਨੋਵਿਗਿਆਨਕ ਅਤੇ ਸਮਾਜਿਕ ਸਹਾਇਤਾ ਦੀ ਸਭ ਤੋਂ ਵੱਧ ਲੋੜ ਹੁੰਦੀ ਹੈ ਕਿਉਂਕਿ ਇਹ ਉਨ੍ਹਾਂ ਦੇ ਭਵਿੱਖ ਦੀ ਨੀਂਹ ਰੱਖਦਾ ਹੈ । ਇਸ ਸੰਦਰਭ ਵਿੱਚ , ਈ.ਸੀ.ਸੀ.ਈ. ਇੱਕ ਸੁਰੱਖਿਆਤਮਕ ਵਾਤਾਵਰਣ ਵਿੱਚ ਸਿਹਤ ਸੰਭਾਲ , ਪੋਸ਼ਣ , ਪਲੇ ਵੇਅ ਅਤੇ ਸ਼ੁਰੂਆਤੀ ਸਿੱਖਣ ਦੇ ਪਹਿਲੂਆਂ ‘ ਤੇ ਜ਼ੋਰ ਦਿੰਦਾ ਹੈ ਜੋ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਬੇਹੱਦ ਲਾਹੇਵੰਦ ਹੈ । ਉਨ੍ਹਾਂ ਕਿਹਾ ਕਿ ਨਵੀਂ ਸਿੱਖਿਆ ਨੀਤੀ , 2020 ਦੇ ਮੱਦੇਨਜ਼ਰ ਰਾਜ ਦੀ ਈਸੀਸੀਈ ਨੀਤੀ ਵਿੱਚ ਲੋੜੀਂਦੀਆਂ ਤਬਦੀਲੀਆਂ ਕਰਨ ਲਈ ਸਿੱਖਿਆ ਵਿਭਾਗ ਅਤੇ ਸਮਾਜਿਕ ਸੁਰੱਖਿਆ , ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੀ ਲੋੜੀਂਦੀਆਂ ਸੋਧਾਂ ਕਰਨ ਉਪਰੰਤ ਅਪਡੇਟ ਨੀਤੀ 31 ਜੁਲਾਈ , 2023 ਤੱਕ ਤਿਆਰ ਕੀਤੀ ਜਾਣੀ ਹੈ । ਇਸ ਮੌਕੇ ਵਧੀਕ ਮੁੱਖ ਸਕੱਤਰ ਸਮਾਜਿਕ ਸੁਰੱਖਿਆ , ਇਸਤਰੀ ਤੇ ਬਾਲ ਵਿਕਾਸ ਸ੍ਰੀਮਤੀ ਰਾਜੀ ਪੀ . ਸ੍ਰੀਵਾਸਤਵਾ , ਡਾਇਰੈਕਟਰ ਸ੍ਰੀਮਤੀ ਮਾਧਵੀ ਕਟਾਰੀਆ , ਡੀ.ਪੀ.ਓ ਅਮਰਜੀਤ ਸਿੰਘ , ਸੁਖਜੀਤ ਸਿੰਘ ਅਤੇ ਸਿੱਖਿਆ ਵਿਭਾਗ ਦੇ ਨੁਮਾਇੰਦੇ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।