featured

ਮੈਡੀਕਲ ਸਹਾਇਤਾ ਯਕੀਨੀ ਬਣਾਉਣਗੀਆਂ ਸਿਹਤ ਵਿਭਾਗ ਦੀਆਂ ਟੀਮਾਂ : ਡਾ.ਬਲਬੀਰ ਸਿੰਘ ਸਿਹਤ ਮੰਤਰੀ ਵਲੋਂ ਜਲੰਧਰ ਜ਼ਿਲ੍ਹੇ ਦੇ ਹੜ੍ਹ ਦੀ ਮਾਰ ਹੇਠ ਆਏ ਖੇਤਰਾਂ ਦਾ ਦੌਰਾ , ਮੈਡੀਕਲ ਟੀਮਾਂ ਨਾਲ ਕੀਤੀ।

ਹੜ੍ਹ ਪ੍ਰਭਾਵਿਤ ਖੇਤਰਾਂ ‘ ਚ ਘਰ – ਘਰ ਜਾ ਕੇ ਮੈਡੀਕਲ ਸਹਾਇਤਾ ਯਕੀਨੀ ਬਣਾਉਣਗੀਆਂ ਸਿਹਤ ਵਿਭਾਗ ਦੀਆਂ ਟੀਮਾਂ : ਡਾ.ਬਲਬੀਰ ਸਿੰਘ ਸਿਹਤ ਮੰਤਰੀ ਵਲੋਂ ਜਲੰਧਰ ਜ਼ਿਲ੍ਹੇ ਦੇ ਹੜ੍ਹ ਦੀ ਮਾਰ ਹੇਠ ਆਏ ਖੇਤਰਾਂ ਦਾ ਦੌਰਾ , ਮੈਡੀਕਲ ਟੀਮਾਂ ਨਾਲ ਕੀਤੀ ਗੱਲਬਾਤ ਮੰਡਾਲਾ ਛੰਨਾ ਵਿਖੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੌਜੂਦਾ ਸਥਿਤੀ ਦੀ ਕੀਤੀ ਸਮੀਖਿਆ ਲੋਹੀਆਂ ਖਾਸ , 16 ਜੁਲਾਈ ( ਪਬਲਿਕ ਮੀਡੀਆ ਪੰਜਾਬ ) ਪੰਜਾਬ ਦੇ ਸਿਹਤ ਮੰਤਰੀ ਡਾ.ਬਲਬੀਰ ਸਿੰਘ ਨੇ ਸਬ ਡਵੀਜ਼ਨ ਸ਼ਾਹਕੋਟ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਦੌਰੇ ਦੌਰਾਨ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਘਰ – ਘਰ ਜਾ ਕੇ ਲੋਕਾਂ ਦੀ ਸਿਹਤ ਜਾਂਚ ਅਤੇ ਲੋੜੀਂਦੀਆਂ ਦਵਾਈਆਂ ਮੁਫ਼ਤ ਮੁਹੱਈਆ ਕਰਵਾਉਣ ਲਈ ਤਿਆਰ ਰਹਿਣ । ਐਤਵਾਰ ਸਵੇਰੇ ਗਿੱਦੜਪਿੰਡੀ ਅਤੇ ਮੰਡਾਲਾ ਛੰਨਾ ਪਹੁੰਚੇ ਡਾ.ਬਲਬੀਰ ਸਿੰਘ ਨੇ ਹੜ੍ਹਾਂ ਦੀ ਮਾਰ ਝੱਲ ਰਹੇ ਪਿੰਡਾਂ ਲਈ ਤਾਇਨਾਤ ਮੈਡੀਕਲ ਟੀਮਾਂ ਨਾਲ ਗੱਲਬਾਤ ਕਰਦਿਆਂ ਲੋਕਾਂ ਨੂੰ ਆ ਰਹੀਆਂ ਸਿਹਤ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਿਲ ਕੀਤੀ । ਉਨ੍ਹਾਂ ਕਿਹਾ ਕਿ ਪਾਣੀ ਦਾ ਪੱਧਰ ਘਟਣ ਨਾਲ ਮੈਡੀਕਲ ਟੀਮਾਂ ਲਈ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਨੀ ਆਸਾਨ ਹੋ ਜਾਵੇਗੀ ਅਤੇ ਡਾਕਟਰਾਂ ਦੀ ਅਗਵਾਈ ਵਿੱਚ ਇਹ ਟੀਮਾ ਲੋਕਾਂ ਦੇ ਘਰੋ – ਘਰੀ ਜਾ ਕੇ ਮੈਡੀਕਲ ਚੈਕਅਪ ਨੂੰ ਯਕੀਨੀ ਬਣਾਉਣ । ਉਨ੍ਹਾਂ ਕਿਹਾ ਕਿ ਜਿਨ੍ਹਾਂ ਇਲਾਕਿਆਂ ਵਿੱਚ ਪਾਣੀ ਦਾ ਪੱਧਰ ਅਜੇ ਵੀ ਵੱਧ ਹੈ ਉਥੇ ਲੋੜ ਪੈਣ ‘ ਤੇ ਕਿਸ਼ਤੀਆਂ ਰਾਹੀਂ ਹਰ ਸੰਭਵ ਮੈਡੀਕਲ ਸੇਵਾ ਪਹੁੰਚਾਉਣ ਨੂੰ ਪੂਰੀ ਤਰਜੀਹ ਦਿੱਤੀ ਜਾਵੇ ਤਾਂ ਜੋ ਸਮਾਂ ਰਹਿੰਦਿਆਂ ਸਿਹਤ ਸੇਵਾਵਾਂ ਦਿੱਤੀਆਂ ਜਾ ਸਕਣ । ਐਸ.ਡੀ.ਐਮ. ਸ਼ਾਹਕੋਟ ਰਿਸ਼ਭ ਬਾਂਸਲ , ਸਿਵਲ ਸਰਜਨ ਡਾ.ਰਮਨ ਸ਼ਰਮਾ ਅਤੇ ਐਸ.ਐਮ.ਓ.ਸ਼ਾਹਕੋਟ ਡਾ . ਦਵਿੰਦਰਪਾਲ ਸਿੰਘ ਸਮੇਤ ਵੱਖ –ਵੱਖ ਥਾਵਾਂ ‘ ਤੇ ਸਿਹਤ ਵਿਭਾਗ ਦੀਆਂ ਟੀਮਾ ਦੀ ਹੌਸਲਾ ਅਫ਼ਜਾਈ ਕਰਦਿਆਂ ਡਾ.ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਰਾਜ ਸਰਕਾਰ ਵਲੋਂ ਹਰ ਸੰਭਵ ਮੈਡੀਕਲ ਸਹੂਲਤ ਉਪਲਬੱਧ ਕਰਵਾਈ ਗਈ ਹੈ ਜੋ ਕਿ ਮਰੀਜ਼ਾਂ ਤੱਕ ਪਹੁੰਚਣੀ ਲਾਜ਼ਮੀ ਹੈ । ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ਵਿੱਚ ਕੋਈ ਵੀ ਮਰੀਜ਼ ਜਾਂ ਸਰੀਰਿਕ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਵਿਅਕਤੀਆਂ ਨੂੰ ਚੈਕਅਪ ਜਾਂ ਮੈਡੀਕਲ ਸਹਾਇਤਾ ਲਈ ਕਿਸੇ ਕਿਸਮ ਦੀ ਪਰੇਸ਼ਾਨੀ ਨਹੀਂ ਆਉਣੀ ਚਾਹੀਦੀ । ਸਿਹਤ ਮੰਤਰੀ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੌਜੂਦਾ ਸਥਿਤੀ ਸਬੰਧੀ ਕੀਤੀ ਚਰਚਾ : ਪੰਜਾਬ ਦੇ ਸਿਹਤ ਮੰਤਰੀ ਡਾ . ਬਲਬੀਰ ਸਿੰਘ ਨੇ ਪਿੰਡ ਮੰਡਾਲਾ ਛੰਨਾ ਵਿਖੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਕਰਕੇ ਇਲਾਕੇ ਵਿੱਚ ਮੌਜੂਦਾ ਹਲਾਤ ਬਾਰੇ ਚਰਚਾ ਕੀਤੀ । ਉਨ੍ਹਾਂ ਨੇ ਸੰਤ ਸੀਚੇਵਾਲ ਨੂੰ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਨ੍ਹਾਂ ਖੇਤਰਾਂ ਲਈ 25 ਮੈਡੀਕਲ ਅਤੇ 16 ਰੈਪਿਡ ਰਿਸਪਾਂਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਤਾਂ ਜੋ ਹਰ ਲੋੜਵੰਦ ਤੱਕ ਮੈਡੀਕਲ ਸਹਾਇਤਾ ਪੁੱਜਣੀ ਯਕੀਨੀ ਬਣਾਈ ਜਾਵੇ । ਉਨ੍ਹਾਂ ਨੇ ਮੈਂਬਰ ਰਾਜ ਸਭਾ ਵਲੋਂ ਮੰਡਾਲਾ ਛੰਨਾ ਵਿਖੇ ਧੁੱਸੀ ਬੰਨ੍ਹ ਵਿੱਚ ਪਾਏ ਪਾੜ ਨੂੰ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੰਗਤ ਦੇ ਸਹਿਯੋਗ ਨਾਲ ਪਏ ਪਾੜ ਨੂੰ ਬਹੁਤ ਜਲਦ ਪੂਰੇ ਜਾਣ ਲਈ ਕੀਤੇ ਗਏ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰੇਗੀ । ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸਿਹਤ ਮੰਤਰੀ ਨੂੰ ਗਿੱਦੜਪਿੰਡੀ ਅਤੇ ਮੰਡਾਲਾ ਛੰਨਾ ਦੇ ਲਾਗਲੇ ਪਿੰਡਾਂ ਵਿੱਚ ਮੌਜੂਦਾ ਸਥਿਤੀ ਬਾਰੇ ਵਿਸਥਾਰਿਤ ਜਾਣਕਾਰੀ ਦਿੱਤੀ । ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ.ਰਮਨ ਗੁਪਤਾ , ਸੀਨੀਅਰ ਮੈਡੀਕਲ ਅਫ਼ਸਰ ਡਾ.ਗੁਰਮੀਤ ਲਾਲ , ਸਹਾਇਕ ਸਿਹਤ ਅਫ਼ਸਰ ਡਾ . ਸਤਜੀਤ ਕੌਰ ਆਦਿ ਮੌਜੂਦ ਸਨ ।