featured

ਮੁਲਾਜ਼ਮਾਂ ਲਈ ਲਾਗੂ ਹੋਵੇ ਪੁਰਾਣੀ ਪੈਨਸ਼ਨ ਸਕੀਮ! ਪੰਜਾਬ ਸਰਕਾਰ ਆਜ਼ਾਦੀ ਦਿਵਸ ਮੌਕੇਪਾਵੇ ਨਵੀਂ ਪੈਨਸ਼ਨ ਸਕੀਮ ਦਾ ਭੋਗ…

ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ ਸੂਬਾ ਕਨਵੀਨਰ ਗੁਰਜੰਟ ਸਿੰਘ ਕੋਕਰੀ, ਕੋ ਕਨਵੀਨਰ ਟਹਿਲ ਸਿੰਘ ਸਰਾਭਾ, ਰਣਦੀਪ ਸਿੰਘ ਫਤਿਹਗੜ੍ਹ ਸਾਹਿਬ, ਡਿੰਪਲ ਰੁਹੇਲਾ, ਕੰਵਲਜੀਤ ਸਿੰਘ ਰੋਪੜ, ਦਰਸ਼ੀ ਕਾਂਤ ਰਾਜਪੁਰਾ, ਜਸਵੀਰ ਕੌਰ ਮਾਹੀ ਆਗੂਆਂ ਵਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜਿਸ ਤਰ੍ਹਾਂ ਭਾਰਤ ਲੰਬੀ ਗੁਲਾਮੀ ਤੋਂ ਬਾਅਦ 15 ਅਗਸਤ 1947 ਨੂੰ ਅਜ਼ਾਦ ਹੋਇਆ, ਉਸ ਤਰ੍ਹਾਂ ਜਨਵਰੀ 2004 ਤੋਂ ਬਾਅਦ ਭਰਤੀ ਹੋਏ ਸਮੂਹ ਮੁਲਾਜ਼ਮਾਂ ਉੱਤੇ ਅਜ਼ਾਦੀ ਦਿਵਸ ਮੌਕੇ ਪੁਰਾਣੀ ਪੈਨਸ਼ਨ ਲਾਗੂ ਕਰਕੇ ਐਨ.ਪੀ.ਐਸ. ਤੋਂ ਅਜ਼ਾਦੀ ਦਿੱਤੀ ਜਾਵੇ। ਇਸ ਸਮੇਂ ਆਗੂਆਂ ਨੇ ਦੱਸਿਆ ਕਿ ਮੋਰਚੇ ਦੇ ਸੂਬਾਈ ਸਮੂਹਿਕ ਵਫਦ ਵੱਲੋਂ ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਪੰਜਾਬ ਨਾਲ਼ ਪੰਜਾਬ ਸਕੱਤਰ ਚੰਡੀਗੜ੍ਹ ਵਿਖੇ 25 ਜੁਲਾਈ ਨੂੰ ਪੈਨਲ ਮੀਟਿੰਗ ਕੀਤੀ ਗਈ। ਜਿਸ ਵਿੱਚ 1 ਜਨਵਰੀ 2004 ਤੋਂ ਬਾਅਦ ਨਿਯੁਕਤ ਮੁਲਾਜ਼ਮਾਂ ਉੱਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਬੰਧੀ ਵਿਚਾਰ ਚਰਚਾ ਕੀਤੀ ਗਈ। ਜਿਸ ਵਿੱਚ ਆਗੂਆਂ ਵੱਲੋਂ ਤੱਥਾਂ ਅਤੇ ਦਸਤਾਵੇਜਾਂ ਤੇ ਅਧਾਰਤ ਗੱਲ ਕੀਤੀ ਗਈ।