featured

ਪੰਜਾਬ ਦੇ ਵੱਡੇ ਅਖ਼ਬਾਰ ਦੇ ਸੰਪਾਦਕ ਖਿਲਾਫ ਵਿਜੀਲੈਂਸ ਵਿਭਾਗ ਨੇ ਕੀਤੀ ਐਫ ਆਈ ਆਰ,2 ਐਸ ਡੀ ਓ ਗ੍ਰਿਫਤਾਰ…

ਪੰਜਾਬ ਦੇ ਜਲੰਧਰ ਵਿੱਚ ਪੈਂਦੇ ਕਸਬਾ ਕਰਤਾਰਪੁਰ ਸਥਿਤ ਬਣੇ ਜੰਗ-ਏ-ਆਜਾਦੀ ਯਾਦਗਾਰ ਸਬੰਧੀ ਵਿਜੀਲੈਂਸ ਵਿਭਾਗ ਨੇ ਸੀਨੀਅਰ ਪੱਤਰਕਾਰ ਬਲਜਿੰਦਰ ਸਿੰਘ ਹਮਦਰਦ ਖਿਲਾਫ ਐੱਫ ਆਈ ਆਰ ਦਰਜ ਕੀਤੀ ਹੈ। ਇਸ ਮਾਮਲੇ ਵਿੱਚ ਜਲੰਧਰ ਵਿਜੀਲੈਂਸ ਵੱਲੋਂ ਐਸਡੀਓ ਰੈਂਕ ਦੇ ਦੋ ਅਧਿਕਾਰੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।  ਹਾਲਾਂਕਿ ਵਿਜੀਲੈਂਸ ਨੇ ਇਸ ਸੰਬੰਧੀ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਹੈ। ਬਰਜਿੰਦਰ ਸਿੰਘ ਹਮਦਰਦ ਨੂੰ 6 ਦਿਨਾਂ ਦੇ ਅੰਦਰ ਵਿਜੀਲੈਂਸ ਸਾਹਮਣੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਵਿਜੀਲੈਂਸ ਬਿਊਰੋ ਨੇ ਲੰਬੀ ਜਾਂਚ ਤੋਂ ਬਾਅਦ ਇਹ ਮਾਮਲਾ ਦਰਜ ਕੀਤਾ ਹੈ। ਸੂਤਰਾਂ ਅਨੁਸਾਰ ਫੜੇ ਗਏ ਦੋਵੇਂ ਐਸ.ਡੀ.ਓ ਉਕਤ ਘਪਲੇ ਵਿੱਚ ਸ਼ਾਮਲ ਸਨ ਅਤੇ ਪ੍ਰੋਜੈਕਟ ਦੇ ਘਪਲੇ ਵਿੱਚ ਸਿੱਧੇ ਤੌਰ ‘ਤੇ ਸ਼ਾਮਲ ਸਨ। ਉਧਰ, ਜਲੰਧਰ ਰੇਂਜ ਦੇ ਐਸਐਸਪੀ ਵਿਜੀਲੈਂਸ ਰਾਜੇਸ਼ਵਰ ਸਿੱਧੂ ਨੇ ਇਸ ਸੰਬੰਧੀ ਕੇਸ ਦਰਜ ਕੀਤੇ ਜਾਣ ਦੀ ਪੁਸ਼ਟੀ ਕੀਤੀ ਹੈ।

ਵਿਜੀਲੈਂਸ ਬਿਊਰੋ ਜਲੰਧਰ ਰੇਂਜ ਨੇ ਪਿਛਲੇ ਸਾਲ ਮਾਰਚ ਵਿੱਚ ਇਸ ਪ੍ਰਾਜੈਕਟ ਸੰਬੰਧੀ ਜਾਂਚ ਸ਼ੁਰੂ ਕੀਤੀ ਸੀ। ਸ਼ਿਕਾਇਤ ਹੈ ਕਿ ਇਹ ਪ੍ਰਾਜੈਕਟ ਬਣਾਉਣ ਸਮੇਂ ਫੰਡਾਂ ਦੀ ਦੁਰਵਰਤੋਂ ਕੀਤੀ ਗਈ ਸੀ। ਜਿਸ ਲਈ ਕੁਝ ਸਮਾਂ ਪਹਿਲਾਂ ਪ੍ਰਬੰਧਕ ਕਮੇਟੀ ਦੇ ਸਕੱਤਰ ਲਖਵਿੰਦਰ ਸਿੰਘ ਜੌਹਲ ਨੂੰ ਵੀ ਤਲਬ ਕੀਤਾ ਗਿਆ ਸੀ।

ਵਿਜੀਲੈਂਸ ਨੇ ਮਾਮਲਾ ਦਰਜ ਕਰਕੇ ਕੀਤੀ ਪਹਿਲੀ ਗ੍ਰਿਫਤਾਰੀ

ਇਸ ਪ੍ਰਾਜੈਕਟ ਦਾ ਬਜਟ 315 ਕਰੋੜ ਰੁਪਏ ਸੀ। ਜਾਂਚ ਵਿੱਚ ਵਿਜੀਲੈਂਸ ਬਿਊਰੋ ਵੱਲੋਂ 2014-2016 ਵਿੱਚ ਇਸ ਦੀ ਉਸਾਰੀ ਦੌਰਾਨ ਕਿੰਨਾ ਪੈਸਾ ਪਾਸ ਕੀਤਾ ਗਿਆ, ਪੈਸੇ ਦੀ ਵਰਤੋਂ ਕਿਵੇਂ ਅਤੇ ਕਿੱਥੇ ਕੀਤੀ ਗਈ, ਇਸ ਸੰਬੰਧੀ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਜਿਨ੍ਹਾਂ ਅਧਿਕਾਰੀਆਂ ਦੀ ਦੇਖ-ਰੇਖ ਹੇਠ ਪੈਸਾ ਅਲਾਟ ਅਤੇ ਵਰਤਿਆ ਗਿਆ, ਉਨ੍ਹਾਂ ਤੋਂ ਵੀ ਪੁੱਛਗਿੱਛ ਕੀਤੀ ਗਈ। ਪਰ ਹੁਣ ਵਿਜੀਲੈਂਸ ਨੇ ਮਾਮਲਾ ਦਰਜ ਕਰਕੇ ਪਹਿਲੀ ਗ੍ਰਿਫਤਾਰੀ ਕੀਤੀ ਹੈ।