featured

ਸਰਕਾਰੀ ਮੁਲਾਜ਼ਮਾਂ AAP ਉਮੀਦਵਾਰਾਂ ਨੂੰ ਵੋਟਾਂ ਨਾ ਪਾਉਣ ਦਾ ਕੀਤਾ ਐਲਾਨ…

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ, ਦੀ ਕਲਾਸ ਫ਼ੋਰ ਗੌਰਮਿੰਟ ਇੰਪਲਾਈਜ ਯੂਨੀਅਨ ਪੰਜਾਬ, ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ(ਏਟਕ), ਆਲ ਇੰਡੀਆ ਆਸ਼ਾ ਵਰਕਰਜ ਅਤੇ ਫੈਸਲੀਟੇਟਰ ਯੂਨੀਅਨ ਪੰਜਾਬ, ਆਲ ਇੰਡੀਆ ਆਂਗਣਵਾੜੀ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਦਰਸ਼ਨ ਸਿੰਘ ਲੁਬਾਣਾ, ਰਣਜੀਤ ਸਿੰਘ ਰਾਣਵਾਂ, ਚਰਨ ਸਿੰਘ ਸਰਾਭਾ, ਅਵਤਾਰ ਸਿੰਘ ਗਗੜਾ, ਜਗਦੀਸ਼ ਸਿੰਘ ਚਾਹਲ, ਪ੍ਰੇਮ ਚਾਵਲਾ, ਗੁਰਮੇਲ ਸਿੰਘ ਮੈਲੜੇ, ਸਤਿਆ ਪਾਲ ਗੁਪਤਾ, ਪਰਵੀਨ ਕੁਮਾਰ ਲੁਧਿਆਣਾ, ਜਗਮੇਲ ਸਿੰਘ ਪੱਖੋਵਾਲ, ਅਮਰਜੀਤ ਕੌਰ ਰਣ ਸਿੰਘ ਵਾਲਾ, ਸਰੋਜ ਛਪੜੀ ਵਾਲਾ, ਮੇਲਾ ਸਿੰਘ ਪੁੰਨਾਂਵਾਲ ਅਤੇ ਸੀਤਾ ਰਾਮ ਸ਼ਰਮਾ ਨੇ ਪੰਜਾਬ ਸਰਕਾਰ ਤੇ ਦੋਸ਼ ਲਾਇਆ ਹੈ ਕਿ ਲਗਾਤਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਗਿਣੀ ਮਿਥੀ ਸਾਜਿਸ਼ ਤਹਿਤ ਨਜ਼ਰ ਅੰਦਾਜ਼ ਕੀਤਾ ਗਿਆ ਹੈ।