Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ 704 ਨੌਜਵਾਨਾਂ ਨੂੰ ਦਿੱਤੇ ਜਾਣਗੇ ਨਿਯੁਕਤੀ ਪੱਤਰ

ਚੰਡੀਗੜ੍ਹ –ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਿਸ਼ਨ ਰੁਜ਼ਗਾਰ ਤਹਿਤ ਸੂਬੇ ਦੇ ਵੱਖ-ਵੱਖ ਵਿਭਾਗਾਂ ਵਿੱਚ ਨਵ ਨਿਯੁਕਤ 704 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਇਸ ਵਿੱਚ ਸਿਹਤ, ਕਾਰਪੋਰੇਸ਼ਨ ਅਤੇ ਉਚੇਰੀ ਸਿੱਖਿਆ ਵਿਭਾਗ ਦੇ ਨਵ ਨਿਯੁਕਤ ਨੌਜਵਾਨ ਸ਼ਾਮਲ ਹਨ। ਇਹ ਨਿਯੁਕਤੀ ਪੱਤਰ ਅੱਜ ਚੰਡੀਗੜ੍ਹ ਦੇ ਸੈਕਟਰ 18 ਵਿਖੇ ਸਥਿਤ ਟੈਗੋਰ ਥੀਏਟਰ ਵਿੱਚ ਦਿੱਤੇ ਜਾਣਗੇ। ਇਸ ਮੌਕੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੀ ਮੌਜੂਦ ਰਹਿਣਗੇ। ਸੂਬਾ ਸਰਕਾਰ ਵੱਲੋਂ ਹੁਣ ਤੱਕ 51 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਦਾਅਵਾ ਕੀਤਾ ਜਾ ਰਿਹਾ ਹੈ।