ਸੁਰੱਖਿਆ ਬਲਾਂ ਅਤੇ ਨਕਸਲੀਆਂ ਦੇ ਵਿਚਕਾਰ ਮੁੱਠਭੇੜ, 22 ਨਕਸਲੀ ਢੇਰ, ਇਕ ਜਵਾਨ ਸ਼ਹੀਦ
ਬੀਜਾਪੁਰ-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਦੇ ਵਿਚਕਾਰ ਵੀਰਵਾਰ ਸਵੇਰੇ ਹੋਈ ਮੁੱਠਭੇੜ ਦੌਰਾਨ ਸੁਰੱਖਿਆ ਬਲਾਂ ਨੇ 22 ਨਕਸਲੀਆਂ ਨੂੰ ਢੇਰ ਕੀਤਾ ਹੈ। ਇਸ ਘਟਨਾ ਵਿੱਚ ਇਕ ਜਵਾਨ ਦੇ ਸ਼ਹੀਦ ਹੋ ਗਿਆ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਗੰਗਾਲੂਰ ਥਾਣਾ ਖੇਤਰ ਦੇ ਵਿਚ ਬੀਜਾਪੁਰ ਅਤੇ ਦੰਤੇਵਾੜ੍ਹਾ ਜ਼ਿਲ੍ਹੇ ਦੀ ਸੀਮਾ ਵਾਲੇ ਖੇਤਰ ਵਿੱਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਦੇ ਵਿਚਕਾਰ ਮੁੱਠਭੇੜ ਹੋਈ, ਜਿਸ ਵਿੱਚ ਸੁਰੱਖਿਆ ਬਲਾਂ ਨੇ 18 ਨਕਸਲੀਆਂ ਨੂੰ ਮਾਰ ਦਿੱਤਾ।
ਅਧਿਕਾਰੀਆਂ ਨੇ ਦੱਸਿਆ ਕਿ ਅਭਿਆਨ ਦੌਰਾਨ ਅੱਜ ਸਵੇਰੇ ਸੱਤ ਵਜੇ ਤੋਂ ਨਕਸਲੀਆਂ ਅਤੇ ਸੁਰੱਖਿਆ ਬਲਾਂ ਦੇ ਵਿਚਕਾਰ ਲਗਾਤਾਰ ਗੋਲੀਬਾਰੀ ਜਾਰੀ ਸੀ। ਉਨ੍ਹਾਂ ਦੱਸਿਆ ਕਿ ਸੁਰੱਖਿਆ ਬਲਾਂ ਨੇ ਮੁੱਠਭੇੜ ਵਾਲੀ ਥਾਂ ਤੋਂ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ-ਬਾਰੂਦ ਨਾਲ 22 ਨਕਸਲੀਆਂ ਦੇ ਲਾਸ਼ਾਂ ਨੂੰ ਬਰਾਮਦ ਕੀਤਾ ਹੈ। ਇਸ ਘਟਨਾ ਵਿੱਚ ਬੀਜਾਪੁਰ ਜ਼ਿਲਾ ਰਿਜ਼ਰਵ ਗਾਰਡ (ਡੀ.ਆਰ.ਜੀ.) ਦਾ ਇੱਕ ਜਵਾਨ ਵੀ ਮਾਰਿਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਖੇਤਰ ਵਿੱਚ ਮੁੱਠਭੇੜ ਅਤੇ ਸਰਚ ਅਭਿਆਨ ਜਾਰੀ ਹੈ।