ਗੁਲਵੀਰ ਨੇ 10000 ਮੀਟਰ ਦੌੜ ’ਚ ਆਪਣਾ ਕੌਮੀ ਰਿਕਾਰਡ ਸੁਧਾਰਿਆ
ਨਵੀਂ ਦਿੱਲੀ-ਭਾਰਤੀ ਲੰਬੀ ਦੂਰੀ ਦੇ ਦੌੜਾਕ ਗੁਲਵੀਰ ਸਿੰਘ ਨੇ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਵਿਸ਼ਵ ਅਥਲੈਟਿਕਸ ਕਾਂਟੀਨੈਂਟਲ ਟੂਰ ਦੇ ‘ਦਿ ਟੈੱਨ’ ਮੁਕਾਬਲੇ ਦੇ 10,000 ਮੀਟਰ ਈਵੈਂਟ ਵਿੱਚ 27:00.22 ਸੈਕਿੰਡ ਦੇ ਸਮੇਂ ਨਾਲ ਆਪਣਾ ਹੀ ਕੌਮੀ ਰਿਕਾਰਡ ਤੋੜ ਦਿੱਤਾ ਹੈ। ਹਾਂਗਜ਼ੂ ਏਸ਼ਿਆਈ ਖੇਡਾਂ ਵਿੱਚ ਕਾਂਸੇ ਦਾ ਤਗ਼ਮਾ ਜੇਤੂ ਗੁਲਵੀਰ ਨੇ ਆਪਣੇ 27:14.88 ਸਮੇਂ ਦੇ ਪਿਛਲੇ ਰਿਕਾਰਡ ਵਿੱਚ ਸੁਧਾਰ ਕੀਤਾ। ਅਥਲੈਟਿਕਸ ਫੈਡਰੇਸ਼ਨ ਆਫ ਇੰਡੀਆ (ਏਐੱਫਆਈ) ਨੇ ਸੋਸ਼ਲ ਮੀਡੀਆ ਪੋਸਟ ਵਿੱਚ ਕਿਹਾ, ‘ਗੁਲਵੀਰ ਸਿੰਘ ਨੇ 10,000 ਮੀਟਰ ਵਿੱਚ 27:00.22 ਸੈਕਿੰਡ ਦੇ ਸਮੇਂ ਨਾਲ ਆਪਣੇ ਹੀ ਕੌਮੀ ਰਿਕਾਰਡ ਵਿੱਚ ਸੁਧਾਰ ਕੀਤਾ। ਉਹ ਸ਼ਨਿਚਰਵਾਰ ਨੂੰ ਅਮਰੀਕਾ ਵਿੱਚ ਦਿ ਟੈੱਨ ਮੁਕਾਬਲੇ ਵਿੱਚ ਛੇਵੇਂ ਸਥਾਨ ’ਤੇ ਰਿਹਾ।’ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਗੁਲਵੀਰ ਨੇ ਪਿਛਲੇ ਸਾਲ 5000 ਮੀਟਰ ਵਿੱਚ ਵੀ 13:11.82 ਸੈਕਿੰਡ ਦੇ ਸਮੇਂ ਨਾਲ ਕੌਮੀ ਰਿਕਾਰਡ ਬਣਾਇਆ ਸੀ।