ਕਾਨੂੰਨ ਵਿਵਸਥਾ ਬਾਰੇ ਡਰਾਮੇਬਾਜ਼ੀ ਕਰ ਰਹੀਆਂ ਨੇ ‘ਆਪ’ ਤੇ ਕਾਂਗਰਸ: ਮਜੀਠੀਆ
ਚੰਡੀਗੜ੍ਹ-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਆਮ ਆਦਮੀ ਪਾਰਟੀ ਤੇ ਕਾਂਗਰਸ ’ਤੇ ਇੱਕ-ਦੂਜੇ ਨਾਲ ਰਲੇ ਹੋਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਇਹ ਦੋਵੇਂ ਪਾਰਟੀਆਂ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਡਰਾਮੇਬਾਜ਼ੀ ਕਰ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਦੋਵੇਂ ਪਾਰਟੀਆਂ ਲੋਕਾਂ ਨੂੰ ਗੁਮਰਾਹ ਕਰਨ ਦੀਆਂ ਕੋਸ਼ਿਸ਼ ਕਰ ਰਹੀਆਂ ਹਨ, ਜਦੋਂਕਿ ‘ਆਪ’ ਵੱਲੋਂ ਸੂਬੇ ਵਿਚ ਕਾਨੂੰਨ ਵਿਵਸਥਾ ਵਿਚ ਸੁਧਾਰ ਲਿਆਉਣ ਵਾਸਤੇ ਕੁੱਝ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਜਦੋਂ ਤੋਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਵਿਚ ਹੋ ਰਹੇ ਗ੍ਰਨੇਡ ਧਮਾਕਿਆਂ ਬਾਰੇ ਬਿਆਨ ਦਿੱਤਾ ਹੈ, ਉਦੋਂ ਤੋਂ ਸਿਆਸਤ ਖੇਡੀ ਜਾ ਰਹੀ ਹੈ।