National

ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਦਹਿਸ਼ਤੀ ਹਮਲਾ, ਕਈ ਸੈਲਾਨੀ ਜ਼ਖ਼ਮੀ

ਸ੍ਰੀਨਗਰ- ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਸੈਲਾਨੀ ਕੇਂਦਰ ਪਹਿਲਗਾਮ ਵਿੱਚ ਮੰਗਲਵਾਰ ਨੂੰ ਹੋਏ ਦਹਿਸ਼ਤੀ ਹਮਲੇ ਵਿੱਚ ਕਈ ਸੈਲਾਨੀ ਜ਼ਖਮੀ ਹੋ ਗਏ। ਇਹ ਜਾਣਕਾਰੀ ਪੁਲੀਸ ਨੇ ਦਿੱਤੀ ਹੈ।

ਹਮਲੇ ਵਿਚ ਵਾਲ-ਵਾਲ ਬਚੀ ਇੱਕ ਔਰਤ ਨੇ ਫ਼ੋਨ ‘ਤੇ ਪੀਟੀਆਈ ਨੂੰ ਦੱਸਿਆ, “ਮੇਰੇ ਪਤੀ ਦੇ ਸਿਰ ਵਿੱਚ ਗੋਲੀ ਮਾਰੀ ਗਈ ਹੈ, ਜਦੋਂ ਕਿ ਹਮਲੇ ਵਿੱਚ ਸੱਤ ਹੋਰ ਵਿਅਕਤੀ ਵੀ ਜ਼ਖ਼ਮੀ ਹੋਏ ਸਨ।” ਔਰਤ ਨੇ ਆਪਣੀ ਪਛਾਣ ਨਹੀਂ ਦੱਸੀ ਪਰ ਜ਼ਖ਼ਮੀਆਂ ਨੂੰ ਹਸਪਤਾਲ ਲਿਜਾਣ ਵਿੱਚ ਮਦਦ ਦੀ ਬੇਨਤੀ ਕੀਤੀ।

ਇਸ ਤੋਂ ਥੋੜੀ ਦੇਰ ਪਹਿਲਾਂ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਇੱਥੇ ਦੱਸਿਆ ਕਿ ਗੋਲੀਆਂ ਦੀ ਆਵਾਜ਼ ਸੁਣਾਈ ਦੇਣ ਤੋਂ ਬਾਅਦ ਸੁਰੱਖਿਆ ਬਲ ਪਹਿਲਗਾਮ ਦੇ ਬੈਸਰਨ ਮੈਦਾਨਾਂ ਵਿੱਚ ਪਹੁੰਚੇ। ਘਟਨਾ ਦੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ। -ਪੀਟੀਆਈ