Punjab

ਭੂਤਗੜ੍ਹ ’ਚ ਵਿਧਾਇਕ ਬਾਜ਼ੀਗਰ ਨੂੰ ਕਰਨਾ ਪਿਆ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ

ਪਾਤੜਾਂ-ਭੂਤਗੜ੍ਹ ਪਿੰਡ ’ਚ ਸਕੂਲ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਕੇ ਮੁੜ ਰਹੇ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੂੰ ਅੱਜ ਕਿਸਾਨ ਜਥੇਬੰਦੀਆਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਜਦੋਂ ਕਿਸਾਨ ਆਗੂਆਂ ਨੇ ਵਿਧਾਇਕ ਨੂੰ ਸਵਾਲ ਕੀਤੇ ਤਾਂ ਹਫੜਾ ਦਫੜੀ ਮੱਚ ਗਈ। ਇਸ ਦੌਰਾਨ ਸਵਾਲਾਂ ਦੇ ਜਵਾਬ ਦੇਣ ਤੋਂ ਭੱਜਣ ’ਤੇ ਕਿਸਾਨਾਂ ਨੇ ਸਰਕਾਰ ਤੇ ਵਿਧਾਇਕ ਬਾਜ਼ੀਗਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।