National

ਸਰਹੱਦ ਉਤੇ ਚੌਕਸੀ ਤੇ ਤਸਕਰੀ ਰੋਕਣ ਲਈ ਪੰਜਾਬ ’ਚ ਹੋਵੇਗੀ 5500 ਹੋਮ ਗਾਰਡ ਜਵਾਨਾਂ ਦੀ ਭਰਤੀ

ਚੰਡੀਗੜ੍ਹ-ਪਹਿਲਗਾਮ ਵਿੱਚ ਹੋਏ ਅਤਿਵਾਦੀ ਹਮਲੇ ਤੋਂ ਬਾਅਦ ਪੰਜਾਬ ਸਰਕਾਰ ਨੇ ਵੀ ਆਪਣੀ ਪੰਜ ਸੌ ਕਿਲੋਮੀਟਰ ਤੋਂ ਵੱਧ ਲੰਬੀ ਸਰਹੱਦ ’ਤੇ ਸੁਰੱਖਿਆ ਦੀ ਦੂਜੀ ਕਤਾਰ ਨੂੰ ਮਜ਼ਬੂਤ ਕਰਨ ਲਈ ਪੰਜਾਬ ਹੋਮ ਗਾਰਡਜ਼ ਦੇ ਸਰਹੱਦੀ ਵਿੰਗ ਵਿੱਚ 5500 ਜਵਾਨਾਂ ਦੀ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਫੈਸਲਾ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਸਰਕਾਰੀ ਨਿਵਾਸ ’ਤੇ ਹੋਈ ਮੀਟਿੰਗ ਵਿੱਚ ਲਿਆ ਗਿਆ।