ਰੂਸ ਵੱਲੋਂ ਯੂਕਰੇਨ ’ਤੇ ਡਰੋਨ ਤੇ ਮਿਜ਼ਾਈਲ ਹਮਲਾ; ਕਈ ਜ਼ਖ਼ਮੀ
ਕੀਵ/ਮਾਸਕੋ-ਰੂਸ ਨੇ ਬੀਤੀ ਦੇਰ ਰਾਤ ਯੂਕਰੇਨ ਦੇ ਵੱਡੇ ਸ਼ਹਿਰ ਖਾਰਕੀਵ ਵਿਚ ਵੱਡੀ ਗਿਣਤੀ ਵਿਚ ਡਰੋਨ ਤੇ ਮਿਜ਼ਾਈਲਾਂ ਦਾਗੀਆਂ ਜਿਸ ਕਾਰਨ ਕਈ ਯੂਕਰੇਨੀ ਨਾਗਰਿਕ ਜ਼ਖ਼ਮੀ ਹੋ ਗਏ। ਯੂਕਰੇਨ ਨੇ ਕਿਹਾ ਹੈ ਕਿ ਰੂਸ ਨੇ ਬਿਨਾਂ ਕਿਸੇ ਭੜਕਾਹਟ ਤੋਂ ਕਾਰਵਾਈ ਕੀਤੀ ਹੈ।
ਉਸ ਨੇ ਕਿਹਾ ਕਿ ਇਹ ਫੌਜੀ ਹਮਲਾ ਨਹੀਂ ਸੀ ਤੇ ਨਾ ਹੀ ਫੌਜੀਆਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੈਲੇਂਸਕੀ ਨੇ ਕਿਹਾ ਕਿ ਰੂਸ ਵਲੋਂ ਉਦੋਂ ਹਮਲਾ ਕੀਤਾ ਜਾਂਦਾ ਹੈ ਜਦੋਂ ਯੂਕਰੇਨੀ ਨਾਗਰਿਕ ਆਪਣੇ ਘਰਾਂ ਵਿਚ ਸੌਂ ਰਹੇ ਹੁੰਦੇ ਹਨ।