ਪਟਿਆਲਾ ‘ਚ ਸਕੂਲ ਵੈਨ ਦੀ ਟਿੱਪਰ ਨਾਲ ਟੱਕਰ, ਡਰਾਈਵਰ ਸਮੇਤ 4 ਦੀ ਮੌਤ; 8 ਵਿਦਿਆਰਥੀ ਜ਼ਖ਼ਮੀ
ਪਟਿਆਲਾ : ਪਟਿਆਲਾ ਦੇ ਸਮਾਨਾ ਰੋਡ ‘ਤੇ ਸਕੂਲੀ ਵਿਦਿਆਰਥੀਆਂ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ ਜਿਸ ਵਿਚ ਡਰਾਈਵਰ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ ਹੈ ਜਦੋਂਕਿ ਅੱਠ ਵਿਦਿਆਰਥੀ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ, ਬੁੱਧਵਾਰ ਨੂੰ ਛੁੱਟੀ ਤੋਂ ਬਾਅਦ ਵਿਦਿਆਰਥੀਆਂ ਨੂੰ ਇਨੋਵਾ ਗੱਡੀ ਉਨ੍ਹਾਂ ਦੇ ਘਰ ਛੱਡਣ ਜਾ ਰਹੀ ਸੀ, ਜਦੋਂ ਇਹ ਹਾਦਸਾ ਵਾਪਰਿਆ।
ਇਹ ਹਾਦਸਾ ਸਮਾਨਾ ਸਦਰ ਪੁਲਿਸ ਥਾਣੇ ਦੇ ਅਧਿਕਾਰ ਖੇਤਰ ‘ਚ ਆਉਂਦੇ ਨੱਸੂਪੁਰ ਬੱਸ ਅੱਡੇ ਨੇੜੇ ਹੋਇਆ। ਜਾਣਕਾਰੀ ਅਨੁਸਾਰ, ਇਨੋਵਾ ਗੱਡੀ ਦੀ ਟਿੱਪਰ ਨਾਲ ਟੱਕਰ ਹੋ ਗਈ। ਵਿਦਿਆਰਥੀ ਭੁਪਿੰਦਰਾ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਦੱਸੇ ਜਾ ਰਹੇ ਹਨ।
ਹਾਦਸੇ ਨੇ ਸਥਾਨਕ ਸਮੂਹ ‘ਚ ਚਿੰਤਾ ਤੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਸਥਾਨਕ ਲੋਕਾਂ ਨੇ ਇਸ ਹਾਦਸੇ ‘ਤੇ ਗਹਿਰਾ ਦੁੱਖ ਪ੍ਰਗਟਾਇਆ। ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਨੇ ਇਸ ਹਾਦਸੇ ਦੀ ਜਾਂਚ ਕਰਨ ਦਾ ਵਾਅਦਾ ਕੀਤਾ ਹੈ, ਤਾਂ ਜੋ ਭਵਿੱਖ ਵਿਚ ਅਜਿਹੇ ਹਾਦਸਿਆਂ ਤੋਂ ਬਚਿਆ ਜਾ ਸਕੇ।